ਭਦੌੜ/ਤਪਾ, 7 ਅਪ੍ਰੈਲ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਦੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਤਕਸੀਮ ਕੀਤੀਆਂ ਗਈਆਂ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਕੋਲ ਆਪਣੇ ਘਰਾਂ ਦੇ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਆਪਣੇ ਘਰ ਦਾ ਅਸਲ ਮਾਲਕ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰਜਿਸਟਰੀਆਂ ਮਿਲਣ ਨਾਲ ਹੁਣ ਲੋਕ ਆਪਣੇ ਘਰਾਂ ‘ਤੇ ਬੈਂਕ ਕਰਜ਼ਾ ਜਾਂ ਹੋਰ ਸਹੂਲਤਾਂ ਵੀ ਲੈ ਸਕਣਗੇ।ਸਮਾਗਮ ਦੌਰਾਨ ਐੱਸ.ਡੀ.ਐਮ. ਤਪਾ ਸ੍ਰੀ ਆਯੂਸ਼ ਗੋਇਲ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਸਕੀਮ ਦੀਆਂ ਤਕਨੀਕੀ ਬਾਰੀਕੀਆਂ ਅਤੇ ਸਰਕਾਰ ਦੇ ਇਸ ਲੋਕ-ਪੱਖੀ ਫੈਸਲੇ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਵੱਡੀ ਰਾਹਤ ਦਿੱਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤ ਢਿੱਲਵਾਂ ਚੇਅਰਮੈਨ ਮਾਰਕੀਟ ਕਮੇਟੀ ਭਦੌੜ, ਸਰਪੰਚ ਅੰਗਰੇਜ ਸਿੰਘ ਦੀਪਗੜ੍ਹ , ਆਗੂ ਜੋਗਿੰਦਰ ਸਿੰਘ ਮਠਾੜੂ, ਗੁਰਤੇਜ ਸਿੰਘ ਧਾਲੀਵਾਲ ਪ੍ਰਧਾਨ ਟਰੱਕ ਯੂਨੀਅਨ ਤਪਾ, ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
- Advertisement -
Recent Posts
Most Popular
ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ...
ਚੰਡੀਗੜ੍ਹ, ਅਪ੍ਰੈਲ 7 – ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ...
ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ – ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ...
ਕੋਟਕਪੂਰਾ, 7 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕੇ ਦੇ ਵਸਨੀਕਾਂ...
ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ...
ਭਦੌੜ/ਤਪਾ, 7 ਅਪ੍ਰੈਲ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ...
ਫਗਵਾੜਾ ਵਿੱਚ 16.8 ਕਿਲੋ ਹੈਰੋਇਨ ਬਰਾਮਦ, ਇੱਕ ਔਰਤ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ, 16.8 kg...
Last Updated:Apr 07, 2026 9:50 PM ISTਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪੰਡੋਰੀ ਮੁਹੱਲਾ, ਸੁਲਤਾਨਪੁਰ ਲੋਧੀ, ਸੁਮਨਪ੍ਰੀਤ ਕੌਰ ਵਾਸੀ ਗੋਹਲਵਾੜ, ਅੰਮ੍ਰਿਤਸਰ,...
ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਹਲਚਲ, ਸੁਖਬੀਰ ਬਾਦਲ ਨੇ ਨਿਯੁਕਤ ਕੀਤਾ ਸੀਨੀਅਰ ਮੀਤ ਪ੍ਰਧਾਨ...
Last Updated:Apr 07, 2026 7:57 PM ISTਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ ਉਤੇ ਪੋਸਟ ਕੀਤਾ ਹੈ ਅਤੇ...














