ਸਮਾਣਾ ਦੇ ਇਤਿਹਾਸਕ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਦੌਰਾਨ ਅੱਜ ਵੱਡੀ ਸਿਆਸੀ ਹਲਚਲ ਵੇਖਣ ਨੂੰ ਮਿਲੀ। ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਮੋਰਚੇ ਵਿੱਚ ਪਹੁੰਚ ਗਏ ਅਤੇ ਸੰਗਤ ਦੇ ਸਾਹਮਣੇ ਆਪਣਾ ਪੱਖ ਰੱਖਿਆ।’ਮੈਂ ਅੱਜ ਹੀ ਅਸਤੀਫਾ ਦੇਣ ਲਈ ਤਿਆਰ ਹਾਂ’: ਆਪ ਵਿਧਾਇਕ ਜੋੜਾ ਮਾਜਰਾ ਨੇ ਕਿਉਂ ਕਹੀ ਇਹ ਗੱਲ !
ਸਮਾਣਾ ਦੇ ਇਤਿਹਾਸਕ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਦੌਰਾਨ ਅੱਜ ਵੱਡੀ ਸਿਆਸੀ ਹਲਚਲ ਵੇਖਣ ਨੂੰ ਮਿਲੀ। ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਮੋਰਚੇ ਵਿੱਚ ਪਹੁੰਚ ਗਏ ਅਤੇ ਸੰਗਤ ਦੇ ਸਾਹਮਣੇ ਆਪਣਾ ਪੱਖ ਰੱਖਿਆ।ਵਿਧਾਇਕ ਨੇ ਸੰਗਤ ਅੱਗੇ ਝੋਲੀ ਅੱਡ ਕੇ ਮੁਆਫੀ ਮੰਗੀ ਅਤੇ ਕਿਹਾ ਕਿ ਜੇਕਰ ਪਿਛਲੇ ਸਮੇਂ ਵਿੱਚ ਕੋਈ ਗਲਤੀ ਹੋਈ ਹੈ ਤਾਂ ਉਹ ਉਸ ਲਈ ਖਿਮਾ ਚਾਹੁੰਦੇ ਹਨ।
ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਾਨੂੰਨ ਬਣਾਉਣਾ ਸਰਕਾਰ ਦਾ ਅਧਿਕਾਰ ਹੈ, ਪਰ ਉਹ ਸੰਗਤ ਦੇ ਨਾਲ ਖੜੇ ਹਨ ਅਤੇ ਜਿੱਥੇ ਵੀ ਜਾਣ ਦੀ ਲੋੜ ਹੋਵੇਗੀ, ਉਹ ਤਿਆਰ ਹਨ। ਜਦੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਤਾਂ ਵਿਧਾਇਕ ਨੇ ਕਿਹਾ, “ਜੇ ਮੇਰੇ ਅਸਤੀਫੇ ਨਾਲ ਕਾਨੂੰਨ ਬਣਦਾ ਹੋਵੇ ਤਾਂ ਮੈਂ ਅੱਜ ਹੀ ਅਸਤੀਫਾ ਦੇਣ ਲਈ ਤਿਆਰ ਹਾਂ।”ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇ 7 ਮਾਰਚ ਤੱਕ ਬੇਅਦਬੀ ਵਿਰੋਧੀ ਕਾਨੂੰਨ ਨਹੀਂ ਬਣਾਇਆ ਗਿਆ ਤਾਂ ਪਟਿਆਲਾ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਨ੍ਹਾਂ ਤੋਂ ਜਵਾਬ ਮੰਗਿਆ ਜਾਵੇਗਾ।
ਧਰਮ ਯੁੱਧ ਮੋਰਚਾ ਪਿਛਲੇ ਇਕ ਹਫ਼ਤੇ ਤੋਂ ਜਾਰੀ ਹੈ, ਜਿਸ ਵਿੱਚ ਸਿੱਖ ਸੰਗਤਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਮੂਹ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਸਭ ਦੀ ਨਜ਼ਰ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀ ਹੋਈ ਹੈ।














