ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ‘ਹੈਪੀ’ ਦੇ ਦਿਨ-ਦਿਹਾੜੇ ਹੋਏ ਕਤਲ ਮਾਮਲੇ ਵਿੱਚ ਪੁਲੀਸ ਨੇ 4 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਿਸ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਪੀੜਤ ਪਰਿਵਾਰ ਨੇ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਕਰ ਦਿੱਤਾ।
ਦੱਸਣਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਹਮਲਾਵਰਾਂ ਨੇ ਸਰਪੰਚ ’ਤੇ ਤਾਬੜਤੋੜ ਫਾਇਰਿੰਗ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੂੰ 6 ਤੋਂ 7 ਗੋਲੀਆਂ ਲੱਗੀਆਂ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।















