ਸੂਰਤ ਦੀ ਇਕ ਅਦਾਲਤ ਨੇ ਰਾਹੁਲ ਗਾਂਧੀ ਨੂੰ ‘ਮੋਦੀ ਉਪਨਾਮ’ ਸਬੰਧੀ ਟਿੱਪਣੀ ਕਰਨ ਲਈ 2019 ਵਿਚ ਦਾਇਰ ਮਾਣਹਾਨੀ ਦੇ ਕੇਸ ਵਿਚ ਅਦਾਲਤ ਨੇ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ, ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ ਵੀ ਦੇ ਦਿੱਤੀ। ਰਾਹੁਲ ਗਾਂਧੀ ਦੀ ਉਸ ਟਿੱਪਣੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ ਜਿਸ ‘ਚ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ ‘ਕਿਉਂ ਸਾਰੇ ਚੋਰਾਂ ਦਾ ਸਰਨੇਮ ਮੋਦੀ ਹੀ ਹੁੰਦਾ ਹੈ’, ਲੋਕ ਸਭਾ ਮੈਂਬਰ ਗਾਂਧੀ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਕਥਿਤ ਟਿੱਪਣੀ ਕੀਤੀ। ਰਾਹੁਲ ਗਾਂਧੀ ਦੀ ਇਸ ਟਿੱਪਣੀ ਵਿਰੁੱਧ ਭਾਰਤੀ ਜਨਤਾ ਪਾਰਟੀ ਦੇ ਨੇਤਾ, ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਸ਼ਿਕਾਇਤ ਦਰਜ ਕਰਵਾਈ ਸੀ ।ਰਾਹੁਲ ਗਾਂਧੀ ਅਕਤੂਬਰ 2021 ਵਿੱਚ ਸੂਰਤ ਦੀ ਅਦਾਲਤ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਪੇਸ਼ ਹੋਏ ਸਨ।
post by parmvir singh