ਮੋਹਾਲੀ ਸੈਕਟਰ-79 ਦੇ ਦਸ਼ਹਿਰਾ ਗਰਾਊਂਡ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਮੰਗਲਵਾਰ ਦੇਰ ਸ਼ਾਮ ਮੋਹਾਲੀ ਦੇ ਸੈਕਟਰ-79 ਸਥਿਤ ਦਸ਼ਹਿਰਾ ਗਰਾਊਂਡ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ।ਰਾਤ ਦੇ ਆਕਾਸ਼ ਵਿੱਚ ਰੌਸ਼ਨੀ ਨਾਲ ਜਗਮਗਾਉਂਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਦਰਸ਼ਨ ਨੂੰ ਮਨਮੋਹਕ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿਲੱਖਣ ਡਰੋਨ ਸ਼ੋਅ ਨੇ ਮੌਕੇ ’ਤੇ ਮੌਜੂਦ ਸੰਗਤ ਨੂੰ ਆਧਿਆਤਮਿਕ ਰੰਗ ਵਿੱਚ ਰੰਗ ਦਿੱਤਾ।ਵੱਡੀ ਗਿਣਤੀ ਵਿੱਚ ਸੰਗਤ ਨੇ ਮਾਣਿਆ ਡਰੋਨ ਸ਼ੋਅਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਮੋਹਾਲੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ, ਡੀ.ਐਸ.ਪੀ. ਹਰਸਿਮਰਨ ਸਿੰਘ ਬਲ, ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ। ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਲੱਖਣ ਡਰੋਨ ਸ਼ੋਅ ਦਾ ਆਨੰਦ ਮਾਣਿਆ।ਆਧੁਨਿਕ ਤਕਨਾਲੋਜੀ ਰਾਹੀਂ ਨੌਜਵਾਨ ਪੀੜ੍ਹੀ ਤੱਕ ਪਹੁੰਚਾਈਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਰਗੀ ਆਧੁਨਿਕ ਡਿਜੀਟਲ ਤਕਨਾਲੋਜੀ ਦੀ ਵਰਤੋਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਨ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਦਾ ਦਰਸ਼ਨ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਮਹਾਨ ਸੰਦੇਸ਼ ਹੈ। ਵਿਧਾਇਕ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖ ਨੂੰ ਚੰਗੇ ਕਰਮਾਂ ਅਤੇ ਉੱਚੇ ਆਚਰਨ ਦਾ ਮਾਰਗ ਦਿਖਾਇਆ।650ਵੇਂ ਪ੍ਰਕਾਸ਼ ਪੁਰਬ ਲਈ 100 ਕਰੋੜ ਤੋਂ ਵੱਧ ਦਾ ਬਜਟਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।ਭਾਈ ਜਸਪਾਲ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਨਾਲ ਸੰਗਤ ਨੂੰ ਕੀਤਾ ਨਿਹਾਲਸਮਾਗਮ ਦੌਰਾਨ ਭਾਈ ਜਸਪਾਲ ਸਿੰਘ ਜੀ, ਹਜ਼ੂਰੀ ਰਾਗੀ, ਗੁਰਦੁਆਰਾ ਅੰਬ ਸਾਹਿਬ ਦੇ ਰਾਗੀ ਜਥੇ ਵੱਲੋਂ ਮਿੱਠੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਤਹਿਸੀਲਦਾਰ ਮੋਹਾਲੀ ਗੁਰਪ੍ਰੀਤ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਸਬ-ਰਜਿਸਟਰਾਰ ਹਰਸ਼ ਗਰਗ ਅਤੇ ਹਰਮਨਜੋਤ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।Read More







