ਮੌਸਮ ਵਿਭਾਗ ਦਾ ਅਲਰਟ , ਮਾਰਚ ਵਿੱਚ ਵੀ ਪਵੇਗੀ ਅੱਤ ਦੀ ਗਰਮੀ

ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਦਾ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਉਧਰ ਮੌਸਮ ਵਿਭਾਗ ਦਾ ਅਲਰਟ ਹੈ ਕਿ ਮਾਰਚ ਦੇ ਅੱਧ ਤੱਕ ਪਾਰਾ 37 ਡਿਗਰੀ ਤੋਂ ਪਾਰ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਗਰਮੀ ਦਾ ਪਿਛਲੇ ਸਾਰੇ ਰਿਕਾਰਡ ਟੁੱਟ ਜਾਣਗੇ। ਇਸ ਦੇ ਨਾਲ ਹੀ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਆਮ ਨਾਲੋਂ ਵੱਧ ਤਾਪਮਾਨ ਕਣਕ ਸਣੇ ਹੋਰਨਾ ਫ਼ਸਲਾਂ ’ਤੇ ਅਸਰ ਪਾ ਸਕਦਾ ਹੈ। ਵਿਭਾਗ ਨੇ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਵਿੱਚ ਤਾਪਮਾਨ ਵਿੱਚ ਤਬਦੀਲੀ ਦੇ ਕੋਈ ਆਸਾਰ ਨਹੀਂ ਹਨ। ਹਾਲਾਂਕਿ ਇਸ ਮਗਰੋਂ ਪਾਰਾ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਵਧਣ ਦਾ ਅਨੁਮਾਨ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉੱਤਰ ਪੱਛਮੀ ਭਾਰਤ ਵਿੱਚ ਮਾਰਚ ਦੇ ਅੱਧ ਤੱਕ ਪਾਰਾ 37 ਡਿਗਰੀ ਤੋਂ ਉੱਤੇ ਵਧ ਸਕਦਾ ਹੈ। ਮੌਸਮ ਵਿਭਾਗ ਨੇ ਫਰਵਰੀ ਵਿੱਚ ਗਰਮ ਮੌਸਮ ਲਈ ਪੱਛਮੀ ਗੜਬੜੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

hot weather

ਭਾਰਤ ਦੇ ਮੌਸਮ ਵਿਭਾਗ ਨੇ ਉੱਤਰੀ-ਪੱਛਮ, ਮੱਧ ਤੇ ਪੂਰਬੀ ਭਾਰਤ ਵਿੱਚ ਅਗਲੇ ਪੰਜ ਦਿਨ ਤਾਪਮਾਨ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਪਹਿਲਾਂ ਹੀ ਤਾਪਮਾਨ ਵੱਧ ਦਰਜ ਕੀਤਾ ਜਾ ਰਿਹਾ ਹੈ ਜੋ ਆਮ ਤੌਰ ’ਤੇ ਮਾਰਚ ਮਹੀਨੇ ਦੇ ਅੱਧ ਵਿੱਚ ਦਰਜ ਕੀਤਾ ਜਾਂਦਾ ਹੈ। ਇਸ ਸਾਲ ਜ਼ਿਆਦਾ ਗਰਮੀ ਪੈਣ ਤੇ ਲੂ ਚੱਲਣ ਦੀ ਸੰਭਾਵਨਾ ਨੇ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉੱਤਰੀ ਪੱਛਮ, ਮੱਧ ਤੇ ਪੂਰਬੀ ਭਾਰਤ ਦੇ ਜ਼ਿਆਦਾਤਰ ਖਿੱਤਿਆਂ ਵਿੱਚ ਅਗਲੇ ਪੰਜ ਦਿਨ ਤਾਪਮਾਨ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਵੱਧ ਰਹਿਣ ਦੀ ਸੰਭਾਵਨਾ ਹੈ।

hot weather

ਮੌਸਮ ਵਿਭਾਗ ਨੇ ਕਿਹਾ ਕਿ ਆਮ ਨਾਲੋਂ ਵੱਧ ਤਾਪਮਾਨ ਕਣਕ ਸਣੇ ਹੋਰਨਾ ਫ਼ਸਲਾਂ ’ਤੇ ਅਸਰ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਫਸਲ ’ਤੇ ਅਸਰ ਜ਼ਿਆਦਾ ਦਿਖਾਈ ਦਿੱਤਾ ਤਾਂ ਕਿਸਾਨ ਹਲਕੀ ਜਿਹੀ ਸਿੰਜਾਈ ਕਰ ਸਕਦੇ ਹਨ। ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਸ ਨੇ ਤਾਪਮਾਨ ਵਧਣ ਕਾਰਨ ਪੈਦਾ ਹੋਣ ਵਾਲੀ ਸਥਿਤੀ ਦੀ ਸਮੀਖਿਆ ਲਈ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਭਾਰਤੀ ਖੇਤੀਬਾੜੀ ਖੋਜ ਕੌਂਸਲ ਨੇ ਕਣਕ ਦੀ ਨਵੀਂ ਕਿਸਮ ਵੀ ਵਿਕਸਤ ਕੀਤੀ ਹੈ ਜੋ ਤਾਪਮਾਨ ਦੇ ਵਾਧੇ ਦੀ ਚੁਣੌਤੀ ਨੂੰ ਝੱਲਣ ਦੇ ਯੋਗ ਹੈ।

See also  ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ

post by parmvir singh