‘ਰਾਜਪਾਲ ਸ਼ਾਸਨ’ ਦੀ ਮੰਗ ਕਰਨ ਆਗੂ ਹਮੇਸ਼ਾ ਤੋਂ ਹੀ ਪੰਜਾਬ ਵਿਰੋਧੀ_ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ‘ਤੇ ਸੂਬੇ ‘ਚ ‘ਰਾਜਪਾਲ ਸ਼ਾਸਨ’ ਦੀ ਮੰਗ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਲੋਕ ਜਾਣਦੇ ਹਨ ਕਿ ਇਹ ਆਗੂ ਹਮੇਸ਼ਾ ਤੋਂ ਹੀ ‘ਪੰਜਾਬ ਵਿਰੋਧੀ ਰਹੇ ਹਨ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਕੈ: ਅਮਰਿੰਦਰ ਸਿੰਘ,ਕੇਵਲ ਢਿੱਲੋਂ,ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪੑੀਤ ਕਾਂਗੜ , ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਨੇ..ਪੰਜਾਬ ਚ ਗਵਰਨਰ ਰਾਜ ਦੀ ਗੱਲ ਕਰ ਰਹੇ ਨੇ..ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਨੇ।

Banwarilal Purohit

ਜ਼ਿਕਰ ਕਰ ਦਈਏ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਹੈ। ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਵਾਰਦਾਤਾਂ ਨੂੰ ਲੈ ਕੇ ਸਰਕਾਰ ਉੱਤੇ ਸਖ਼ਤ ਸਵਾਲ ਚੁੱਕੇ ਜਾ ਰਹੇ ਹਨ, ਇੱਥੋ ਤੱਕ ਕਿ ਪੰਜਾਬ ਸਰਕਾਰ ਤੇ ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਵਿਚਾਲੇ ਵੀ ਤਕਰਾਰ ਚੱਲ ਰਹੀ ਹੈ। ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਾਰਚ ਤੋਂ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ। ਪਰ ਰਾਜਪਾਲ ਨੇ ਸੰਕੇਤ ਦਿੱਤਾ ਸੀ ਕਿ ਉਨ੍ਹਾਂ ਨੂੰ ਬਜਟ ਸੈਸ਼ਨ ਬੁਲਾਉਣ ਦੀ ਕੋਈ ਕਾਹਲੀ ਨਹੀਂ ਹੈ। ਰਾਜਪਾਲ ਪੁਰੋਹਿਤ ਵੱਲੋਂ ਕਿਹਾ ਗਿਆ ਸੀ ਕਿ ਮਾਨ ਵੱਲੋਂ ਲਿਖੇ ਪੱਤਰ ‘ਤੇ ਕਾਨੂੰਨੀ ਰਾਏ ਤੋਂ ਬਾਅਦ ਹੀ ਮੁੱਖ ਮੰਤਰੀ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣ ਬਾਰੇ ਸੋਚਣਗੇ। ਸੀਐਮ ਮਾਨ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦੇ ਦਿੱਤੇ ਜਵਾਬ ਨੂੰ ਰਾਜਪਾਲ ਨੇ ਗੈਰ-ਸੰਵਿਧਾਨਕ ਅਤੇ ਅਪਮਾਨਜਨਕ ਕਰਾਰ ਦਿੱਤਾ ਹੈ।

post by parmvir singh

See also  ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ