ਰੀਗੰਗਾਨਗਰ ਰੇਲਵੇ ਟ੍ਰੈਕ ਧਮਾਕਾ ਮਾਮਲੇ ਵਿੱਚ ਰਾਜਸਥਾਨ ਏਟੀਐਸ ਨੇ ਗੁਰਦਾਸਪੁਰ ਤੋਂ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ। ਹਥਿਆਰ, 46 ਕਾਰਤੂਸ ਅਤੇ 30 ਹਜ਼ਾਰ ਰੁਪਏ ਬਰਾਮਦ।ਰਾਜਸਥਾਨ ਰੇਲਵੇ ਟ੍ਰੈਕ ਧਮਾਕਾ ਮਾਮਲੇ ਵਿੱਚ ਗੁਰਦਾਸਪੁਰ ਤੋਂ ਦੋ ਮੁਲਜ਼ਮ ਗ੍ਰਿਫ਼ਤਾਰਚੰਡੀਗੜ੍ਹ : ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਰਾਜਸਥਾਨ ਏਟੀਐਸ ਅਤੇ ਸ਼੍ਰੀਗੰਗਾਨਗਰ ਪੁਲਿਸ ਨੇ ਪੰਜਾਬ ਪੁਲਿਸ ਦੀ ਮਦਦ ਨਾਲ ਗੁਰਦਾਸਪੁਰ ਤੋਂ ਇੱਕ 21 ਸਾਲਾ ਮੁਟਿਆਰ ਅਤੇ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਧਮਾਕਾ 3 ਨਵੰਬਰ ਨੂੰ ਹੋਇਆ ਸੀ।ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ 21 ਸਾਲਾ ਮਹਿਕਦੀਪ ਕੌਰ ਵਾਸੀ ਦੋਸਤਪੁਰ ਅਤੇ 23 ਸਾਲਾ ਦਵਿੰਦਰ ਸਿੰਘ ਵਾਸੀ ਚੌੜੇਕਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੋਵਾਂ ਦੀ ਇਸ ਧਮਾਕੇ ਵਿੱਚ ਕਥਿਤ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਪਾਕਿਸਤਾਨ ਨਾਲ ਸੰਭਾਵਿਤ ਕੁਨੈਕਸ਼ਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਮੁਟਿਆਰ ਕੋਲੋਂ ਹਥਿਆਰ, ਕਾਰਤੂਸ ਅਤੇ 30 ਹਜ਼ਾਰ ਰੁਪਏ ਬਰਾਮਦਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੀ ਗਈ ਮਹਿਕਦੀਪ ਕੌਰ ਕੋਲੋਂ ਦੋ ਹਥਿਆਰ ਅਤੇ 46 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਧਮਾਕੇ ਲਈ ਮਿਲੇ 30 ਹਜ਼ਾਰ ਰੁਪਏ ਵੀ ਬਰਾਮਦ ਹੋਣ ਦੀ ਗੱਲ ਕਹੀ ਗਈ ਹੈ। ਜਾਂਚ ਏਜੰਸੀਆਂ ਹੁਣ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਧਮਾਕੇ ਪਿੱਛੇ ਕੌਣ-ਕੌਣ ਸ਼ਾਮਲ ਸੀ ਅਤੇ ਇਸ ਲਈ ਫੰਡਿੰਗ ਕਿੱਥੋਂ ਕੀਤੀ ਗਈ ਸੀ।ਤਿੰਨ ਹੋਰ ਸਾਥੀ ਵੀ ਹਿਰਾਸਤ ਵਿੱਚਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ‘ਤੇ ਮੁਲਜ਼ਮਾਂ ਨੂੰ ਹੋਟਲ ਵਿੱਚ ਪਨਾਹ ਦੇਣ ਅਤੇ ਵਾਹਨ ਮੁਹੱਈਆ ਕਰਵਾਉਣ ਦੇ ਦੋਸ਼ ਹਨ। ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਨੈੱਟਵਰਕ, ਫੰਡਿੰਗ ਅਤੇ ਸੰਭਾਵਿਤ ਸਰਹੱਦ ਪਾਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜਾਂਚ ਏਜੰਸੀਆਂ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।Read More







