ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸੁਨੀਲ ਜਾਖੜ ਦਾ ਨਿਸ਼ਾਨਾ, ਕਿਹਾ- ਚੋਣਾਂ ਨੇੜੇ ਆਉਂਦਿਆਂ ਕਾਂਗਰਸ ਨੂੰ ਆਇਆ ਪੰਜਾਬ ਯਾਦ |

0
4
Khabran Da Prime Time

ਜਾਖੜ ਨੇ ਕਿਹਾ ਕਿ ਨਸ਼ੇ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਪੰਜਾਬ ਦੇ ਸਭ ਤੋਂ ਗੰਭੀਰ ਮੁੱਦੇ ਹਨ, ਪਰ ਕਾਂਗਰਸੀ ਆਗੂ ਖ਼ੁਦ ਇਨ੍ਹਾਂ ਮੁੱਦਿਆਂ ਨਾਲ ਜੁੜੇ ਦੋਸ਼ਾਂ ਦਾ ਸਾਹਮਣਾ ਕਰਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਨਸ਼ਿਆਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਕਾਰਨ ਪੰਜਾਬ ਦੀ ਜਵਾਨੀ ਪ੍ਰਭਾਵਿਤ ਹੋਈ ਹੈ, ਜਦਕਿ ਕਾਂਗਰਸ ਨੇ ਵਿਰੋਧੀ ਧਿਰ ਵਜੋਂ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ।ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਕਾਂਗਰਸ ਨੂੰ ਘੇਰਿਆਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਦੋ ਸਾਬਕਾ ਪ੍ਰਧਾਨਾਂ ਦੇ ਨਾਂ ਨਸ਼ਿਆਂ ਨਾਲ ਜੁੜਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਆਗੂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਵਿਧਾਨ ਸਭਾ ਵਿੱਚ ਮੁਆਫ਼ੀ ਵੀ ਮੰਗੀ ਸੀ। ਇਸ ਤੋਂ ਇਲਾਵਾ, ਕਾਂਗਰਸ ਦੇ ਸ਼ਾਸਨ ਦੌਰਾਨ ਇੱਕ ਸਾਬਕਾ ਮੰਤਰੀ ਖ਼ਿਲਾਫ਼ ਇੱਕ ਗੈਂਗਸਟਰ ਨੂੰ ਕਥਿਤ ਸਰਪ੍ਰਸਤੀ ਅਤੇ ਪਨਾਹ ਦੇਣ ਦੇ ਦੋਸ਼ਾਂ ਦੀ ਜਾਂਚ ਹੋਈ ਸੀ। ਜਾਖੜ ਨੇ ਸਵਾਲ ਕੀਤਾ ਕਿ ਜਿਨ੍ਹਾਂ ਆਗੂਆਂ ’ਤੇ ਅਜਿਹੇ ਦੋਸ਼ ਲੱਗਦੇ ਰਹੇ ਹਨ, ਉਹ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਕਿਵੇਂ ਖ਼ਤਮ ਕਰ ਸਕਦੇ ਹਨ ਅਤੇ ਸੂਬੇ ਨੂੰ ਗੈਂਗਸਟਰਾਂ ਤੋਂ ਕਿਵੇਂ ਮੁਕਤ ਕਰਵਾ ਸਕਦੇ ਹਨ।SIR ਦੇ ਮੁੱਦੇ ’ਤੇ ਰਾਹੁਲ ਗਾਂਧੀ ਨੂੰ ਘੇਰਿਆਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਬਾਰੇ ਜਾਖੜ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਦੋ ਦਿਨ ਪਹਿਲਾਂ ਦਿੱਲੀ ਵਿੱਚ ਇਸ ਪ੍ਰਕਿਰਿਆ ਦੇ ਵਿਰੋਧ ਵਿੱਚ ਰੈਲੀ ਕੀਤੀ ਸੀ। ਪਰ ਪੰਜਾਬ ਵਿੱਚ ਕਾਂਗਰਸ ਨੇ SIR ਦੀ ਪੂਰੀ ਪ੍ਰਕਿਰਿਆ ਦੌਰਾਨ ਇੱਕ ਵਾਰ ਵੀ ਵਿਰੋਧ ਨਹੀਂ ਕੀਤਾ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੇ SIR ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਪੂਰੀ ਹੋਣ ’ਤੇ ਮੁੱਖ ਚੋਣ ਅਧਿਕਾਰੀ ਨੂੰ ਵਧਾਈ ਵੀ ਦਿੱਤੀ ਸੀ। ਜਾਖੜ ਮੁਤਾਬਕ, ਕਾਂਗਰਸ ਪੰਜਾਬ ਵਿੱਚ ਅੱਜ ਤੱਕ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਲਿਆ ਸਕੀ, ਜਿਸ ਵਿੱਚ ਕਿਸੇ ਯੋਗ ਵੋਟਰ ਦਾ ਨਾਂ ਗ਼ਲਤ ਤਰੀਕੇ ਨਾਲ ਵੋਟਰ ਸੂਚੀ ਵਿੱਚੋਂ ਕੱਟਿਆ ਗਿਆ ਹੋਵੇ।ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀਆਂ ਚੋਣ ਹਾਰਾਂ ਲਈ ਕਦੇ SIR ਅਤੇ ਕਦੇ EVM ਨੂੰ ਜ਼ਿੰਮੇਵਾਰ ਠਹਿਰਾਉਂਦੀ ਹੈ, ਜਦਕਿ ਵੋਟਰਾਂ ਨੇ ਪਾਰਟੀ ਨੂੰ ਇਸ ਲਈ ਨਹੀਂ ਚੁਣਿਆ ਕਿਉਂਕਿ ਉਹ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਿੱਚ ਨਾਕਾਮ ਰਹੀ ਹੈ।ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਵੀ ਕਾਂਗਰਸ ਤੋਂ ਮੰਗਿਆ ਜਵਾਬਜਾਖੜ ਨੇ ਸਵਾਲ ਕੀਤਾ ਕਿ ਜੇਕਰ ਕਾਂਗਰਸ ਦੀ ਰੈਲੀ ਭ੍ਰਿਸ਼ਟਾਚਾਰ ਖ਼ਿਲਾਫ਼ ਹੈ ਤਾਂ ਭਗਵੰਤ ਮਾਨ ਸਰਕਾਰ ਦੌਰਾਨ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਤੇ ਸਥਾਨਕ ਕਾਂਗਰਸੀ ਆਗੂ ਚੁੱਪ ਕਿਉਂ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਾਰ-ਵਾਰ ਚੁਣੌਤੀ ਦਿੱਤੇ ਜਾਣ ਦੇ ਬਾਵਜੂਦ ਕਾਂਗਰਸੀ ਆਗੂ ਸਾਹਮਣੇ ਨਹੀਂ ਆਏ।ਇਸ ਸਬੰਧ ਵਿੱਚ ਉਨ੍ਹਾਂ ਰਾਜਸਥਾਨ ਵਿੱਚ ਬੱਸਾਂ ਦੀਆਂ ਬਾਡੀਆਂ ਬਣਵਾਉਣ ਦੇ ਮਾਮਲੇ ਅਤੇ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਇੱਕ ਪ੍ਰਮੁੱਖ ਦਾਅਵੇਦਾਰ ਦੀ ਰਿਹਾਇਸ਼ ਤੋਂ 10 ਕਰੋੜ ਰੁਪਏ ਨਕਦ ਮਿਲਣ ਦੇ ਦਾਅਵੇ ਦਾ ਵੀ ਜ਼ਿਕਰ ਕੀਤਾ।ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੇ ਮਕਸਦ ’ਤੇ ਚੁੱਕੇ ਸਵਾਲਸੁਨੀਲ ਜਾਖੜ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਅਸਲ ਮਕਸਦ ਧੜਿਆਂ ਵਿੱਚ ਵੰਡੀ ਪੰਜਾਬ ਕਾਂਗਰਸ ਨੂੰ ਇਕਜੁੱਟ ਰਹਿਣ ਦੀ ਚੇਤਾਵਨੀ ਦੇਣਾ ਹੈ, ਜਿਵੇਂ ਉਨ੍ਹਾਂ ਨੇ ਬਰਨਾਲਾ ਵਿੱਚ ਵੀ ਕੀਤਾ ਸੀ।ਉਨ੍ਹਾਂ ਕਿਹਾ ਕਿ ਕਿਸੇ ਸਾਂਝੇ ਅਤੇ ਸਾਰਥਕ ਮਕਸਦ ਤੋਂ ਬਿਨਾਂ ਪਾਰਟੀ ਵਿੱਚ ਏਕਤਾ ਕਾਇਮ ਨਹੀਂ ਹੋ ਸਕਦੀ। ਜਾਖੜ ਮੁਤਾਬਕ, ਕਾਂਗਰਸ ਦੀ ਮੌਜੂਦਾ ਸਥਿਤੀ ਦਾ ਕਾਰਨ ਇਹ ਹੈ ਕਿ ਪਾਰਟੀ ਲੋਕਾਂ ਦੇ ਅਸਲ ਮੁੱਦਿਆਂ ਅਤੇ ਸਰੋਕਾਰਾਂ ਤੋਂ ਦੂਰ ਹੋ ਚੁੱਕੀ ਹੈ।

Rozana Times

LEAVE A REPLY

Please enter your comment!
Please enter your name here