ਰੋਪੜ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਸਖ਼ਤ

ਚੰਡੀਗੜ੍ਹ: ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਰੋਪੜ ਦੇ ਪਿੰਡ ਖੇੜਾ ਕਮਲੋਟ ਵਿਚ ਈ.ਡੀ. ਵੱਲੋਂ ਅਟੈਚ ਕੀਤੀ 6 ਏਕੜ ਜ਼ਮੀਨ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਅੱਜ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਉੱਚ ਅਦਾਲਤ ਨੇ ਕਿਹਾ ਕਿ ਜੇਕਰ ਅਗਲੀ ਸੁਣਵਾਈ ਤੱਕ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਆਉਂਦੇ ਤਾਂ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾ ਸਕਦੇ ਹਨ। ਜਿਸ ਮਗਰੋਂ ਐੱਸ.ਐੱਚ.ਓ ਨੇ ਅਦਾਲਤ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਰਵਾਈ ਕੀਤੀ ਜਾ ਰਹੀ ਹੈ। ਅਦਾਲਤ ਨੇ ਸਖ਼ਤ ਰੁੱਖ ਅਪਣਾਉਂਦਿਆਂ ਪੁੱਛਿਆ ਕਿ ਇਹ ਇੱਕ ਗੰਭੀਰ ਮਾਮਲਾ ਹੈ, ਈ.ਡੀ. ਦੁਆਰਾ ਅਟੈਚ ਕੀਤੀ ਗਈ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਕਿਵੇਂ ਹੋ ਰਹੀ ਹੈ।

Indira Gandhi ਵਾਲੇ ਕੰਮ Bhagwant Mann ਨੇ ਕਰਤੇ ਸ਼ੁਰੂ? Majithia ਹੋ ਗਿਆ ਗਰਮ

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਮਾਈਨਿੰਗ ਵਾਲੀ ਥਾਂ ਤੇ ਰੇਡ ਮਾਰੀ ਗਈ ਸੀ। ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਮੀਡੀਆ ਨਾਲ ਗੱਲਬਾਤ ਕੀਤੀ ਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਈ ਵੱਡੇ ਰਾਜ਼ ਵੀ ਖੋਲ੍ਹੇ। ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ ਅਤੇ ਹੁਕਮ ਦਿੱਤਾ ਹੈ ਕਿ ਜੇਕਰ ਅਗਲੀ ਸੁਣਵਾਈ ਤੱਕ ਇਸ ਮਾਮਲੇ ਦੇ ਦੋਸ਼ੀ ਨਾ ਫੜੇ ਗਏ ਤਾਂ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾ ਸਕਦੀ ਹੈ। ਮਾਮਲੇ ਦੀ ਅਗਲੀ ਸੁਣਵਾਈ 11 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

See also  ਲੁਧਿਆਣਾ ਚ ਕੱਛਾ ਗੈਂਗ ਦਾ ਆਤੰਕ, ਸਟੋਰ ਵਿੱਚ ਚੋਰੀ