ਚੰਡੀਗੜ੍ਹ: ਅੱਜ ਤੜਕੇ ਸਵੇਰੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਈ. ਡੀ. ਨੇ ਲਾਰੈਂਸ ਬਿਸ਼ਨੋਈ ਗੈਂਗ ਵਿਰੁਧ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿਚ ਹਰਿਆਣਾ ਅਤੇ ਰਾਜਸਥਾਨ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਤੁਹਾਨੂੰ ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮਾਂ ਵਿਚੋਂ ਇਕ ਹੈ।
BREAKING : ਕੀ ਭਗਵੰਤ ਮਾਨ ਕਰੇਗਾ ਅੱਜ ਅਰਬੀ ਘੋੜੇ ਪੇਸ਼ ? ਜਾਂ ਅਕਾਲੀਆਂ ਦੀ ਲੱਗਣੀਆਂ ਦੌੜਾਂ ?
ਕੇਂਦਰੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਜਾਂਚ ਦੇ ਹਿੱਸੇ ਵਜੋਂ ਦੋ ਸੂਬਿਆਂ ਵਿਚ ਲਗਭਗ 12 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਨ੍ਹਾਂ ਐਫਆਈਆਰਜ਼ ਅਤੇ ਚਾਰਜਸ਼ੀਟਾਂ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ।