ਲੁਧਿਆਣਾ ‘ਚ ਦਲਿਤ ਵਿਕਾਸ ਬੋਰਡ ਦੀ ਅਹਿਮ ਮੀਟਿੰਗ, ਪੰਜਾਬ ਪ੍ਰਧਾਨ ਐਸ.ਸੀ. ਵਿੰਗ ਗੁਰਪ੍ਰੀਤ ਸਿੰਘ ਜੀਪੀ ਨੇ ਕੀਤੀ ਵਿਸ਼ੇਸ਼ ਸ਼ਿਰਕਤ |

0
2
ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਲੁਧਿਆਣਾ ‘ਚ ਦਲਿਤ ਵਿਕਾਸ ਬੋਰਡ ਦੀ ਅਹਿਮ ਮੀਟਿੰਗ, ਪੰਜਾਬ ਪ੍ਰਧਾਨ ਐਸ.ਸੀ. ਵਿੰਗ ਗੁਰਪ੍ਰੀਤ ਸਿੰਘ ਜੀਪੀ ਨੇ ਕੀਤੀ ਵਿਸ਼ੇਸ਼ ਸ਼ਿਰਕਤ

ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਨਵ-ਗਠਿਤ ਦਲਿਤ ਵਿਕਾਸ ਬੋਰਡ ਦੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨਾਂ ਅਤੇ ਨਵੇਂ ਬਣੇ ਸਟੇਟ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਪ੍ਰਧਾਨ ਐਸ.ਸੀ. ਵਿੰਗ ਸਰਦਾਰ ਗੁਰਪ੍ਰੀਤ ਸਿੰਘ ਜੀਪੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਵਿਜੇ ਦਾਨਵ ਅਤੇ ਐਸ.ਸੀ. ਵਿੰਗ ਦੇ ਜਨਰਲ ਸਕੱਤਰ ਸ੍ਰੀ ਬਲਜਿੰਦਰ ਸਿੰਘ ਚੌਂਦਾ ਵੀ ਮੌਜੂਦ ਰਹੇ।ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਜੀਪੀ ਨੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨਾਂ ਅਤੇ ਸਟੇਟ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਨਵੇਂ ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਗੁਰਪ੍ਰੀਤ ਸਿੰਘ ਜੀਪੀ ਨੇ ਦਲਿਤ ਸਮਾਜ ਦੀ ਭਲਾਈ, ਸਮਾਜ ਦੇ ਹੱਕਾਂ ਦੀ ਰਾਖੀ ਅਤੇ ਹਰ ਵਰਗ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਸਾਰੇ ਅਹੁਦੇਦਾਰ ਸਮਾਜ ਦੀ ਬਿਹਤਰੀ ਲਈ ਪੂਰੀ ਲਗਨ ਨਾਲ ਕੰਮ ਕਰਨ।ਮੀਟਿੰਗ ਦਾ ਮੁੱਖ ਉਦੇਸ਼ ਦਲਿਤ ਵਿਕਾਸ ਬੋਰਡ ਅਤੇ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨਾ ਅਤੇ ਸਮਾਜਿਕ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਣਾ ਰਿਹਾ।Read More

Rozana Times

LEAVE A REPLY

Please enter your comment!
Please enter your name here