ਲੁਧਿਆਣਾ ਦੇ ਪਿੰਡ ਜੈਨਪੁਰ ਦਾ ਸਰਪੰਚ ਚੰਡੀਗੜ੍ਹ ’ਚ ਗ੍ਰਿਫ਼ਤਾਰ, ਜਿਗਾਨਾ ਪਿਸਤੌਲ ਸਮੇਤ ਹਥਿਆਰ ਬਰਾਮਦ |

0
5
Khabran Da Prime Time

ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਨੇੜੇ ਕਾਰ ਹਾਦਸੇ ਮਗਰੋਂ ਲੁਧਿਆਣਾ ਦੇ ਪਿੰਡ ਜੈਨਪੁਰ ਦਾ ਸਰਪੰਚ ਬਾਲ ਕ੍ਰਿਸ਼ਨ ਗ੍ਰਿਫ਼ਤਾਰ। ਦੋ ਪਿਸਤੌਲ, ਤਿੰਨ ਮੈਗਜ਼ੀਨ ਅਤੇ 19 ਕਾਰਤੂਸ ਬਰਾਮਦ।ਲੁਧਿਆਣਾ ਦੇ ਪਿੰਡ ਜੈਨਪੁਰ ਦਾ ਸਰਪੰਚ ਚੰਡੀਗੜ੍ਹ ’ਚ ਗ੍ਰਿਫ਼ਤਾਰ, ਜਿਗਾਨਾ ਪਿਸਤੌਲ ਸਮੇਤ ਹਥਿਆਰ ਬਰਾਮਦਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਸੈਕਟਰ-14 ਸਥਿਤ ਬਲਾਕ-ਏ ਵਿੱਚ ਕਾਰ ਹਾਦਸੇ ਤੋਂ ਬਾਅਦ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੈਨਪੁਰ ਦੇ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਾਲ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੂੰ ਉਸ ਦੇ ਕਬਜ਼ੇ ਵਿੱਚੋਂ ਦੋ ਨਾਜਾਇਜ਼ ਪਿਸਤੌਲ, ਤਿੰਨ ਮੈਗਜ਼ੀਨ ਅਤੇ 19 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਵਿੱਚ ਇੱਕ ਜਿਗਾਨਾ ਪਿਸਤੌਲ ਵੀ ਸ਼ਾਮਲ ਹੈ।ਮਿਲੀ ਜਾਣਕਾਰੀ ਅਨੁਸਾਰ, ਬੁੱਧਵਾਰ ਸ਼ਾਮ ਨੂੰ ਪੰਜਾਬ ਯੂਨੀਵਰਸਿਟੀ ਨੇੜੇ ਪੰਜਾਬ ਨੰਬਰ ਵਾਲੀ ਇੱਕ ਕਾਰ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਗਈ। ਹਾਦਸੇ ਦੌਰਾਨ ਕਾਰ ਚਲਾ ਰਿਹਾ ਬਾਲ ਕ੍ਰਿਸ਼ਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ GMSH-16 ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਤਲਾਸ਼ੀ ਦੌਰਾਨ ਮਿਲੇ ਦੋ ਪਿਸਤੌਲ ਅਤੇ 19 ਕਾਰਤੂਸਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਜਾਂਚ ਅਤੇ ਤਲਾਸ਼ੀ ਦੌਰਾਨ ਬਾਲ ਕ੍ਰਿਸ਼ਨ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ, ਤਿੰਨ ਮੈਗਜ਼ੀਨ ਅਤੇ 19 ਕਾਰਤੂਸ ਬਰਾਮਦ ਕੀਤੇ ਗਏ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੈਨਪੁਰ ਦਾ ਸਰਪੰਚ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਜੁੜਿਆ ਹੋਇਆ ਹੈ।ਪਿੰਡ ਵਾਸੀਆਂ ਨਾਲ ਝਗੜਿਆਂ ਕਾਰਨ ਰੱਖੇ ਸਨ ਹਥਿਆਰਪੁਲਿਸ ਪੁੱਛਗਿੱਛ ਦੌਰਾਨ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਸਰਪੰਚ ਹੋਣ ਕਾਰਨ ਉਸ ਦਾ ਪਿੰਡ ਦੇ ਕਈ ਲੋਕਾਂ ਨਾਲ ਝਗੜਾ ਰਹਿੰਦਾ ਸੀ। ਇਸੇ ਕਾਰਨ ਉਸ ਨੇ ਆਪਣੀ ਸੁਰੱਖਿਆ ਲਈ ਹਥਿਆਰ ਆਪਣੇ ਕੋਲ ਰੱਖੇ ਹੋਏ ਸਨ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਹਮਲੇ ਅਤੇ ਝਗੜੇ ਦੇ ਤਿੰਨ ਮਾਮਲੇ ਦਰਜ ਹਨ।ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜਿਆਸੈਕਟਰ-11 ਥਾਣਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 281 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮਾਮਲਾ ਦਰਜ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।Read More

Rozana Times

LEAVE A REPLY

Please enter your comment!
Please enter your name here