ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਮਹਿਲਾ ਦੀ ਲਟਕਦੀ ਮਿਲੀ ਲਾਸ਼, ਪਤੀ ਗ੍ਰਿਫਤਾਰ

ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਮਹਿਲਾ ਦੀ ਲਾਸ਼ ਲਟਕਦੀ ਮਿਲੀ ਸੀ, ਜਿਸ ਨੂੰ ਲੈ ਕੇ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੀ ਦੇ ਪਤੀ ਉੱਪਰ ਕਤਲ ਦੇ ਇਲਜ਼ਾਮ ਲਗਾਏ ਗਏ ਸਨ। ਜਿਸ ਨੂੰ ਲੈ ਕੇ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੇ ਪਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਮ੍ਰਿਤਕ ਦਾ ਪਤੀ ਪਹਿਲਾਂ ਵੀ ਲੜਕੀ ਨਾਲ ਕੁੱਟਮਾਰ ਕਰਦਾ ਸੀ । ਪਰ ਹੁਣ ਉਸ ਵੱਲੋਂ ਮਹਿਲਾ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਕਤਲ ਕਰ ਦਿੱਤਾ ਗਿਆ ਹੈ । ਜਿਸ ਨੂੰ ਲੈ ਕੇ ਉਹਨਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ । ਉਥੇ ਹੀ ਜਾਂਚ ਕਰ ਰਹੇ ਸਨ ਜਦ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਮਹਿਲਾ ਦੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ।

post by parmvir singh

See also  ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ