ਇਸ ਸਬੰਧੀ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਦੌਰਾਨ ਉਨ੍ਹਾਂ ਤੋਂ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।ਕੋਟਕਪੂਰਾ ਦੀ ਥਾਣਾ ਸਦਰ ਪੁਲਿਸ ਨੇ ਪਿੰਡ ਢਿੱਲਵਾਂ ਕਲਾਂ ਨੇੜਿਓਂ ਲੁੱਟ-ਖੋਹ ਦੀ ਪਲਾਨਿੰਗ ਕਰ ਰਹੇ ਇੱਕ ਗੈਂਗ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਿੰਡ ਢਿੱਲਵਾਂ ਕਲਾਂ ਵਾਸੀ ਕਰਮਜੀਤ ਸਿੰਘ ਉਰਫ਼ ਬਾਬਾ, ਰਾਜਵਿੰਦਰ ਸਿੰਘ ਉਰਫ਼ ਚਿੱਟਾ, ਪਿੰਡ ਕੋਟ ਸੁਖੀਆ ਵਾਸੀ ਜਲਵਿੰਦਰ ਸਿੰਘ ਉਰਫ਼ ਜੱਲਾ, ਬੂਟਾ ਸਿੰਘ ਅਤੇ ਪਿੰਡ ਵਾਂਦਰ ਜਟਾਣਾ ਵਾਸੀ ਅੰਮ੍ਰਿਤਪਾਲ ਸਿੰਘ ਉਰਫ਼ ਬੱਬੂ ਵਜੋਂ ਹੋਈ ਹੈ।ਪੁਲਿਸ ਮੁਤਾਬਕ ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਦੇ ਏਐਸਆਈ ਸੁਖਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਪਿੰਡ ਢਿੱਲਵਾਂ ਕਲਾਂ ਵਿੱਚ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਉਕਤ ਨੌਜਵਾਨਾਂ ਨੇ ਗੈਂਗ ਬਣਾਇਆ ਹੋਇਆ ਹੈ ਅਤੇ ਉਹ ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।ਸੂਚਨਾ ਦੇ ਆਧਾਰ ਉਤੇ ਪੁਲਿਸ ਨੇ ਨੈਸ਼ਨਲ ਹਾਈਵੇ ਤੋਂ ਜਾਂਦੀ ਇੱਕ ਲਿੰਕ ਸੜਕ ਉਤੇ ਸੁੰਨਸਾਨ ਜਗ੍ਹਾ ’ਤੇ ਕਾਰਵਾਈ ਕਰਦਿਆਂ ਪੰਜਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਲੋਹੇ ਦੀ ਪਾਈਪ, ਗਰਾਰੀ ਲੱਗੀ ਹੋਈ ਪਾਈਪ, ਇੱਕ ਸੰਬਲ ਅਤੇ ਲੱਕੜ ਦੇ ਡੰਡੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।ਇਸ ਸਬੰਧੀ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਦੌਰਾਨ ਉਨ੍ਹਾਂ ਤੋਂ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।Read More







