ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨੂੰ ਮਾਨਸਾ ਮਾਮਲੇ ਵਿੱਚ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ। ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ।ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਕੋਰਟ ਨੇ 1 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਅਦਾਲਤ ਨੇ ਰੱਦ ਕੀਤੀ 10 ਦਿਨਾਂ ਦੀ ਮੰਗ ਮਾਨਸਾ: ਕਿਸਾਨ ਆਗੂ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਦੋਵਾਂ ਦਾ 10 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ, ਪਰ ਅਦਾਲਤ ਨੇ ਪੁਲਿਸ ਦੀ ਮੰਗ ਨੂੰ ਮਨਜ਼ੂਰ ਨਹੀਂ ਕੀਤਾ। ਅਦਾਲਤ ਨੇ ਦੋਵਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।ਪੁਲਿਸ ਨੇ ਮੋਬਾਈਲ ਫੋਨ ਬਰਾਮਦ ਕਰਨ ਦੀ ਦਿੱਤੀ ਦਲੀਲਸੁਣਵਾਈ ਦੌਰਾਨ ਪੁਲਿਸ ਵੱਲੋਂ ਦਲੀਲ ਦਿੱਤੀ ਗਈ ਕਿ ਲੱਖਾ ਸਿਧਾਣਾ ਤੋਂ ਉਸ ਦਾ ਮੋਬਾਈਲ ਫੋਨ ਬਰਾਮਦ ਕਰਵਾਉਣਾ ਹੈ। ਇਸ ਆਧਾਰ ’ਤੇ ਪੁਲਿਸ ਨੇ ਹੋਰ ਰਿਮਾਂਡ ਦੀ ਮੰਗ ਕੀਤੀ। ਹਾਲਾਂਕਿ ਅਦਾਲਤ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਨੂੰ ਸਵੀਕਾਰ ਨਹੀਂ ਕੀਤਾ ਅਤੇ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ।ਦਲਜੀਤ ਸਿੰਘ ਦੀ ਲਾਸ਼ ਧਰਨਾ ਸਥਾਨ ’ਤੇ ਲਿਜਾਣ ਦੌਰਾਨ ਹੋਇਆ ਸੀ ਵਿਵਾਦਦੱਸਿਆ ਜਾ ਰਿਹਾ ਹੈ ਕਿ ਮਾਨਸਾ ਵਿੱਚ ਦਲਜੀਤ ਸਿੰਘ ਦੀ ਲਾਸ਼ ਨੂੰ ਧਰਨਾ ਸਥਾਨ ’ਤੇ ਲੈ ਕੇ ਜਾਣ ਦੌਰਾਨ ਵਿਵਾਦ ਹੋ ਗਿਆ ਸੀ। ਇਸ ਘਟਨਾ ਦੌਰਾਨ ਕਈ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ।ਲੱਖਾ ਸਿਧਾਣਾ ਦੀ ਸਿਹਤ ਸਬੰਧੀ ਵਕੀਲਾਂ ਨੇ ਦਾਖ਼ਲ ਕੀਤੀ ਅਰਜ਼ੀਸੁਣਵਾਈ ਦੌਰਾਨ ਲੱਖਾ ਸਿਧਾਣਾ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਇੱਕ ਅਰਜ਼ੀ ਦਾਖ਼ਲ ਕੀਤੀ ਗਈ। ਅਰਜ਼ੀ ਵਿੱਚ ਕਿਹਾ ਗਿਆ ਕਿ ਲੱਖਾ ਸਿਧਾਣਾ ਦੀ ਸਿਹਤ ਠੀਕ ਨਹੀਂ ਹੈ ਅਤੇ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਚੈੱਕਅਪ ਕਰਵਾਇਆ ਜਾਵੇ। ਅਦਾਲਤ ਨੇ ਇਸ ਅਰਜ਼ੀ ’ਤੇ ਪੁਲਿਸ ਨੂੰ ਲੱਖਾ ਸਿਧਾਣਾ ਦੀ ਸਰਕਾਰੀ ਹਸਪਤਾਲ ਵਿੱਚ ਸਿਹਤ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।Read More







