ਵਾਹਨਾਂ ‘ਤੇ ਗ਼ੈਰ-ਕਾਨੂੰਨੀ ਸਟਿੱਕਰ ਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵਾਹਨਾਂ ’ਤੇ ਲੱਗੇ ਗ਼ੈਰ-ਕਾਨੂੰਨੀ ਸਟਿੱਕਰਾਂ ਨੂੰ ਉਤਾਰਿਆ ਜਾਵੇ ਅਤੇ ਜੇਕਰ ਕੋਈ ਡਰਾਈਵਰ ਅਜਿਹੇ ਸਟਿੱਕਰ ਮੁੜ ਲਗਾਉਂਦਾ ਹੈ ਤਾਂ ਉਸ ਦਾ ਚਲਾਨ ਵੀ ਕੀਤਾ ਜਾਵੇ, ਪੁਲਿਸ ਨੇ ਪੰਜਾਬ ਸੂਬੇ ਵਿਚ ਵਾਹਨਾਂ ਤੋਂ ਗ਼ੈਰ-ਕਾਨੂੰਨੀ ਸਟਿੱਕਰ ਹਟਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ|

ਡੀ.ਜੀ.ਪੀ. ਗੌਰਵ ਯਾਦਵ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਪੰਜਾਬ ਵਿਚ ਕਾਰਾਂ ਅਤੇ ਹੋਰ ਵਾਹਨਾਂ ’ਤੇ ਗ਼ੈਰ-ਕਾਨੂੰਨੀ ਸਟਿੱਕਰ ਲਗਾਉਣ ਵਾਲਿਆਂ ਨਾਲ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ’ਤੇ ਹਥਿਆਰਾਂ ਦੀਆਂ ਤਸਵੀਰਾਂ ਲਗਾਉਣਾ ਗੈ਼ਰ-ਕਾਨੂੰਨੀ ਹਨ। ਪੁਲਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਵਾਹਨਾਂ ’ਤੇ ਪੁਲਿਸ, ਫ਼ੌਜ ਅਤੇ ਹੋਰ ਸ਼ੱਕੀ ਸਟਿੱਕਰ ਲਗਾਉਣ ’ਤੇ ਵੀ ਪਾਬੰਦੀ ਹੋਵੇਗੀ, ‘ਗੰਨ ਕਲਚਰ’ ਨੂੰ ਉਤਸ਼ਾਹਿਤ ਕਰਨ ਵਾਲਿਆਂ ’ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਵੀ ਕੇਸ ਦਰਜ ਕੀਤਾ ਜਾ ਸਕਦਾ ਹੈ। ਪੰਜਾਬ ਪੁਲਸ ਨੇ ਭੜਕਾਊ ਸ਼ਬਦਾਂ ਵਾਲੇ ਸਟਿੱਕਰ ਵੀ ਉਤਾਰਨੇ ਸ਼ੁਰੂ ਕਰ ਦਿੱਤੇ ਹਨ।

post by parmvir singh

See also  ਮਹਿਲਾ ਡਾਕਟਰ ਪੰਪੋਸ਼ ਦੇ ਕਤਲ ਦੇ ਅਰੋਪੀਆਂ ਦੀ ਗਿਰਫ਼ਤਾਰੀ ਦੀ ਕੀਤੀ ਮੰਗ