ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਰਮਨਜੋਤ ਸਿੰਘ ਖ਼ਿਲਾਫ਼ 40 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਐਫ.ਆਈ.ਆਰ. ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਦੋਸ਼ੀ ਐਸ.ਡੀ.ਓ. 19,40,000/- ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ ‘ਤੇ, ਦੋਸ਼ੀ ਐਸ.ਡੀ.ਓ. ਨੇ ਸ਼ਿਕਾਇਤਕਰਤਾ ਖ਼ਿਲਾਫ਼ ਉਸਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਕਾਰਵਾਈ ਨਾ ਕਰਨ ਬਦਲੇ ਅੱਠ ਲੱਖ ਰੁਪਏ ਦੀ ਰਿਸ਼ਵਤ ਸਵੀਕਾਰ ਕੀਤੀ। ਵਿਜੀਲੈਂਸ ਬਿਊਰੋ ਨੇ ਅੱਠ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ SDO ਨੂੰ ਕੀਤਾ ਗ੍ਰਿਫ਼ਤਾਰਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫ਼ਸਰ (ਐਸ.ਡੀ.ਓ.) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਦੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਰਮਨਜੋਤ ਸਿੰਘ ਖ਼ਿਲਾਫ਼ 40 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਐਫ.ਆਈ.ਆਰ. ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਦੋਸ਼ੀ ਐਸ.ਡੀ.ਓ. 19,40,000/- ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ ‘ਤੇ, ਦੋਸ਼ੀ ਐਸ.ਡੀ.ਓ. ਨੇ ਸ਼ਿਕਾਇਤਕਰਤਾ ਖ਼ਿਲਾਫ਼ ਉਸਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਕਾਰਵਾਈ ਨਾ ਕਰਨ ਬਦਲੇ ਅੱਠ ਲੱਖ ਰੁਪਏ ਦੀ ਰਿਸ਼ਵਤ ਸਵੀਕਾਰ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਜਮ੍ਹਾਂ ਕਰਵਾਈਆਂ ਗਈਆਂ ਰਿਕਾਰਡਿੰਗਾਂ ਅਨੁਸਾਰ, ਦੋਸ਼ੀ ਖ਼ਿਲਾਫ਼ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧ ਵਿੱਚ, ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Read More
- Advertisement -
Recent Posts
Most Popular
ਪੰਜਾਬ ’ਚ ਵੱਡੀ ਘਟਨਾ, ਸਾਬਕਾ ਮੰਤਰੀ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌ*ਤ… |
ਪੰਜਾਬ ਦੇ ਰੂਪਨਗਰ ਜ਼ਿਲ੍ਹੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਸਾਬਕਾ ਮੰਤਰੀ ਸਵਰਗੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ ਦੀ...
”₹1,000 ਪ੍ਰਤੀ ਗਜ਼ ਦੇ ਹਿਸਾਬ ਨਾਲ ਮਿਲੇਗੀ ਜ਼ਮੀਨ…’: 42 ਸਾਲਾਂ ਬਾਅਦ ‘ਆਪਰੇਸ਼ਨ ਬਲੂ ਸਟਾਰ’...
ਹਾਈ ਕੋਰਟ ਦਾ ਫੈਸਲਾ: 1,000 ਰੁਪਏ ਪ੍ਰਤੀ ਗਜ਼ ਦੇ ਹਿਸਾਬ ਨਾਲ ਜ਼ਮੀਨ ਦਿੱਤੀ ਜਾਵੇਗੀ; 'ਆਪਰੇਸ਼ਨ ਬਲੂ ਸਟਾਰ' ਦੇ 133 ਪੀੜਤਾਂ ਨੂੰ ਰਾਹਤ; 38,400 ਰੁਪਏ...
ਪੰਜਾਬ BJP ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ...
ਰਾਸ਼ੀ ਅਗਰਵਾਲ ਅਤੇ ਡਾ. ਕਨਿਕਾ ਜਿੰਦਲ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸ਼ੀਨੂ ਚੁੱਘ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ...
ਚੰਡੀਗੜ੍ਹ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 30 ਹਜ਼ਾਰ ਤੋਂ ਵੱਧ ਮਾਮਲਿਆਂ ਦਾ ਨਿਪਟਾਰਾ |
ਚੰਡੀਗੜ੍ਹ ਸੈਕਟਰ-43 ਵਿੱਚ ਹੋਈ ਰਾਸ਼ਟਰੀ ਲੋਕ ਅਦਾਲਤ ਦੌਰਾਨ 30,145 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ₹18.48 ਕਰੋੜ ਦੀ ਰਾਸ਼ੀ 'ਤੇ ਸਮਝੌਤਾ ਹੋਇਆ।ਚੰਡੀਗੜ੍ਹ ਵਿੱਚ ਰਾਸ਼ਟਰੀ ਲੋਕ...
ਪੰਜਾਬ ‘ਚ ਕਿਉਂ ਲੱਗ ਰਹੇ ਨੇ ਪਾਵਰ ਕੱਟ ? | Punjab Power Crisis |...
ਪੰਜਾਬ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਆਖਿਰ ਪਾਵਰ ਸੰਕਟ ਦੇ ਪਿੱਛੇ ਅਸਲ ਕਾਰਨ ਕੀ ਹਨ। ਕੀ ਪੰਜਾਬ...















