ਜਲਾਲਾਬਾਦ, 19 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਦਾ ਹੱਲ ਕਰਨ ਵਿਚ ਮਿਸਾਲ ਕਾਇਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੱਮਤ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸੜਕਾਂ ਤਿਆਰ ਹੋ ਜਾਣਗੀਆਂ ਤੇ ਲੋਕਾਂ ਦੀ ਇਸ ਫਿਰਨੀ ਤੋਂ ਆਉਣ ਜਾਣ ਦੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ।ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਕਾਫੀ ਲੰਬੇ ਸਮੇਂ ਦੀ ਮੰਗ ਸੀ ਤੇ ਇਥੋਂ ਦੇ ਵਸਨੀਕ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਨੇ ਹਮੇਸ਼ਾ ਲੋਕ ਹਿਤ ਕਾਰਜ ਉਲੀਕੇ ਹਨ ਤੇ ਲੋਕਾਂ ਦੀ ਸਮੱਸਿਆਵਾ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਘੁਬਾਇਆ ਤੋਂ ਮੌਜੇ ਵਾਲਾ, ਘੁਬਾਇਆ ਤੋਂ ਚੱਕ ਖੀਵਾ, ਘੁਬਾਇਆ ਤੋਂ ਚੱਕ ਟਾਹਲੀ ਵਾਲਾ ਅਤੇ ਟਾਹਲੀ ਵਾਲਾ ਤੋਂ ਕੇਰਾਂ ਵਾਲੀ ਵਾਲੀ ਤੱਕ ਸੜਕ ਦੀ ਮੁਰੱਮਤ ਦਾ ਕੰਮ ਮੁਕੰਮਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਸਮੇਂ ਤੋਂ ਪਹਿਲਾਂ ਕਰਨ ਵਿਚ ਪੰਜਾਬ ਸਰਕਾਰ ਕਾਮਯਾਬ ਰਹੀ ਹੈ ਜਿਸ ਤਹਿਤ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਅਨੇਕਾ ਲੰਬੇ ਸਮੇਂ ਦੀਆਂ ਮੰਗਾਂ ਨੂੰ ਹਲ ਹੁੰਦਾ ਵੇਖ ਪਿੰਡਾਂ ਦੇ ਵਸਨੀਕ ਸਰਕਾਰ ਦੀਆਂ ਤਾਰੀਫਾਂ ਕਰ ਰਹੇ ਹਨ। ਉਨ੍ਹਾਂ ਨੂੰ ਵੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ਦੇ ਖਰੇ ਉਤਰੇ ਹਨ।
- Advertisement -
Recent Posts
Most Popular
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ...
ਅੰਮ੍ਰਿਤਸਰ, 1 ਅਗਸਤ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ...
ਮਦਨ ਲਾਲ ਜਲਾਲਪੁਰ ਦੇ ਸਮਰਥਨ ‘ਚ ਸਾਬਕਾ CM ਚੰਨੀ, ਕਿਹਾ- ਕਾਂਗਰਸ ਨੂੰ ਸਾਰੇ ਆਗੂਆਂ...
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਦਨ ਲਾਲ ਜਲਾਲਪੁਰ ਦੇ ਨਿਲੰਬਨ ਨੋਟਿਸ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕਾਂਗਰਸ ਨੂੰ ਆਪਣੇ ਤਜਰਬੇਕਾਰ ਆਗੂਆਂ...
ਜੇ ਟੂੰ-ਟੂੰ ਨਾ ਕਰਾਈ ਤਾਂ CM ਬਣਾਉਣ ਦਾ ਕੀ ਫਾਇਦਾ? : ਮੁੱਖ ਮੰਤਰੀ ਭਗਵੰਤ...
ਪੰਜਾਬ ਵਿੱਚ 40 ਲੱਖ ਔਰਤਾਂ ਨੂੰ ਪੈਸੇ ਮਿਲੇ: ਜਨਰਲ ਸ਼੍ਰੇਣੀ ਲਈ ₹3,000, ਅਨੁਸੂਚਿਤ ਜਾਤੀ ਸ਼੍ਰੇਣੀ ਲਈ ₹4,500 ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਵਾਪਸ...
Breaking-ਪੰਜਾਬ ‘ਚ 8 ਲੱਖ ਮਨਰੇਗਾ ਜੌਬ ਕਾਰਡ ਰੱਦ, 14 ਲੱਖ ਕਾਮੇ ਮਨਰੇਗਾ ਸਕੀਮ ਤੋਂ...
-ਪੰਜਾਬ 'ਚ 8 ਲੱਖ ਮਨਰੇਗਾ ਜੌਬ ਕਾਰਡ ਰੱਦ, 14 ਲੱਖ ਕਾਮੇ ਮਨਰੇਗਾ ਸਕੀਮ ਤੋਂ ਬਾਹਰਪੰਜਾਬ ਵਿੱਚ ਮਨਰੇਗਾ (ਹੁਣ 'ਵਿਕਸਿਤ ਭਾਰਤ ਜੀ ਰਾਮ ਜੀ') ਸਕੀਮ...
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਬਾਰੇ ਆਈ ਵੱਡੀ ਖਬਰ! |
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਪਾਰਟੀ ਅੰਦਰ ਧੜੇਬੰਦੀ ਨੂੰ ਖਤਮ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਨੇ...















