ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਵਿਖੇ ਕਰੀਬ 7.66ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ |

0
23
ਗੁਰੂਦਵਾਰਾ ਬੰਗਲਾ ਸਾਹਿਬ: 'AAP' ਦਾ CEC ਖਿਲਾਫ ਹੰਗਾਮਾ,ਵਧੀਆਂ ਕੇਜਰੀਵਾਲ ਦੀ ਮੁਸ਼ਕਲਾਂ

ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਾਤਾਵਰਨ ਦੀ ਸੰਭਾਲ ਸਾਡੀ ਤਰਜੀਹ: ਨਰਿੰਦਰ ਕੌਰ ਭਰਾਜ ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਵਿਕਾਸ ਲਈ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਸਫ਼ਾਈ ਨਾਲ ਸਬੰਧਤ ਕੰਮਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਸਕੇ।ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਵੀ ਬਹੁਤ ਜ਼ਰੂਰੀ ਹੈ। ਸੀਵਰੇਜ ਦੇ ਪਾਣੀ ਨੂੰ ਬਿਨਾਂ ਸੋਧੇ ਛੱਡਣ ਦੀ ਬਜਾਏ ਉਸ ਨੂੰ ਸੋਧ ਕੇ ਵਰਤੋਂ ਵਿੱਚ ਲਿਆਉਣਾ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਦੀ ਸੋਧ ਨਾਲ ਪ੍ਰਦੂਸ਼ਣ ਘਟਾਉਣ ਅਤੇ ਗੰਦੇ ਪਾਣੀ ਦੇ ਸੁਚੱਜੇ ਪ੍ਰਬੰਧਨ ਵਿੱਚ ਮਦਦ ਮਿਲੇਗੀ।ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਲਾਂਟ ਵਿੱਚ ਸੋਧੇ ਪਾਣੀ ਦੀ ਖੇਤਾਂ ਵਿੱਚ ਸਿੰਚਾਈ ਲਈ ਵਰਤੋਂ ਨਾਲ ਕਿਸਾਨਾਂ ਨੂੰ ਸਿੰਚਾਈ ਵਾਸਤੇ ਪਾਣੀ ਦਾ ਇੱਕ ਹੋਰ ਸਰੋਤ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਹਰ ਬੂੰਦ ਦੀ ਸੁਚੱਜੀ ਵਰਤੋਂ ਸਮੇਂ ਦੀ ਲੋੜ ਹੈ ਅਤੇ ਸੋਧੇ ਪਾਣੀ ਨੂੰ ਖੇਤੀਬਾੜੀ ਲਈ ਵਰਤਣਾ ਜਲ ਸਰੋਤਾਂ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਪ੍ਰੋਜੈਕਟਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰੀ ਫੰਡਾਂ ਦੀ ਵਰਤੋਂ ਅਜਿਹੇ ਕੰਮਾਂ ਲਈ ਕੀਤੀ ਜਾ ਰਹੀ ਹੈ, ਜਿਨ੍ਹਾਂ ਦਾ ਲੋਕਾਂ ਨੂੰ ਲੰਮੇ ਸਮੇਂ ਤੱਕ ਲਾਭ ਮਿਲੇ। ਕਰੀਬ 7.66 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪਲਾਂਟ ਸ਼ਹਿਰ ਦੇ ਸੀਵਰੇਜ ਪ੍ਰਬੰਧ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪਾਣੀ ਦੀ ਮੁੜ ਵਰਤੋਂ ਵਿੱਚ ਵੀ ਅਹਿਮ ਯੋਗਦਾਨ ਪਾਵੇਗਾ।ਵਿਧਾਇਕ ਨੇ ਕਿਹਾ ਕਿ ਪਲਾਂਟ ਦੀ ਨਿਯਮਤ ਸਾਂਭ-ਸੰਭਾਲ ਅਤੇ ਸੁਚਾਰੂ ਸੰਚਾਲਨ ਵੱਲ ਲਗਾਤਾਰ ਧਿਆਨ ਦੇਣਾ ਜ਼ਰੂਰੀ ਹੈ, ਤਾਂ ਜੋ ਇਸ ਦੀ ਸਮਰੱਥਾ ਦਾ ਪੂਰਾ ਲਾਭ ਲੋਕਾਂ ਨੂੰ ਮਿਲ ਸਕੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਾਣੀ ਦੀ ਸੋਧ ਦੌਰਾਨ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਅਤੇ ਪਲਾਂਟ ਦੀ ਕਾਰਗੁਜ਼ਾਰੀ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।ਨਰਿੰਦਰ ਕੌਰ ਭਰਾਜ ਨੇ ਸ਼ਹਿਰ ਵਾਸੀਆਂ ਨੂੰ ਵੀ ਸਫ਼ਾਈ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਲਾਸਟਿਕ, ਠੋਸ ਕੂੜਾ ਅਤੇ ਹੋਰ ਅਣਉਚਿਤ ਸਮੱਗਰੀ ਸੀਵਰੇਜ ਲਾਈਨਾਂ ਵਿੱਚ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਸ ਨਾਲ ਸੀਵਰੇਜ ਪ੍ਰਣਾਲੀ ਵਿੱਚ ਰੁਕਾਵਟ ਪੈਂਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਸੰਗਰੂਰ ਨੂੰ ਹੋਰ ਸਾਫ਼-ਸੁਥਰਾ ਅਤੇ ਬਿਹਤਰ ਸਹੂਲਤਾਂ ਵਾਲਾ ਸ਼ਹਿਰ ਬਣਾਇਆ ਜਾਵੇਗਾ।Read More

Rozana Times

LEAVE A REPLY

Please enter your comment!
Please enter your name here