ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ

0
3
ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ

ਬਟਾਲਾ, 20 ਮਾਰਚ (     )ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਪਲਾਈ ਵਿੱਚ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਅਤੇ ਨਾਇਬ ਤਹਿਸੀਲਦਾਰ ਨਿਤਿਨ ਸਹੋਤਾ ਵੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਐਲ.ਪੀ.ਜੀ ਗੈਸ ਸਿਲੰਡਰ ਦੇ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਐਲ.ਪੀ.ਜੀ ਸਿਲੰਡਰਾਂ ਦੀ ਜਮਾਂਖੋਰੀ, ਗ਼ੈਰਕਾਨੂੰਨੀ ਵਰਤੋਂ ਅਤੇ ਕਾਲਾਬਾਜ਼ਾਰੀ ਰੋਕਣ ਲਈ ਸਬੰਧਤ ਅਧਿਕਾਰੀਆਂ ਵੱਖ-ਵੱਖ ਥਾਂਵਾਂ ‘ਤੇ ਚੈਕਿੰਗ ਕਰਨ ਲਈ ਪਹਿਲਾਂ ਤੋਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਉਨ੍ਹਾਂ ਸਟਾਕ ਸਥਿਤੀਆਂ ਦੀ ਜਾਂਚ ਕਰਨ ਸਮੇਤ ਖਪਤਕਾਰਾਂ ਨੂੰ ਐਲ.ਪੀ.ਜੀ ਸਿਲੰਡਰਾਂ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਸਖਤੀ ਨਾਲ ਕਿਹਾ। ਉਨ੍ਹਾਂ ਵਸਨੀਕਾਂ ਨੂੰ ਅਫਵਾਹਾਂ ਦੇ ਆਧਾਰ ‘ਤੇ ਘਬਰਾਉਣ ਜਾਂ ਬੇਲੋੜੀ ਘਬਰਾਹਟ ਬੁਕਿੰਗ ਜਾਂ ਜਮ੍ਹਾਂਖੋਰੀ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਘਰੇਲੂ ਐਲ.ਪੀ.ਜੀ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਗ਼ੈਰਕਾਨੂੰਨੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Rozana Times

LEAVE A REPLY

Please enter your comment!
Please enter your name here