ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਕਿਸਤਾਨ ਲਈ ਅੱਜ ਰਵਾਨਾ ਹੋਵੇਗਾ ਜੱਥਾ

ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ 1052 ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋ ਰਿਹਾ ਹੈ। ਜੇਕਰ ਪੂਰੇ ਦੇਸ਼ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਭਰ ਵਿਚੋਂ 2965 ਸਿੱਖ ਸ਼ਰਧਾਲੂ ਪਾਕਿਸਤਾਨ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਜਾਣਗੇ। 109 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਪਾਕਿਸਤਾਨ ਸਰਕਾਰ ਵੱਲੋਂ ਮਨਜੂਰ ਨਹੀਂ ਕੀਤੇ ਗਏ। ਜਥੇ ਦੇ ਨਾਲ ਜਾਣ ਵਾਲੇ ਸ਼ਰਧਾਲੂਆਂ ਦੇ ਵਿੱਚ ਖੁਸ਼ੀ ਦਾ ਮਹੌਲ ਹੈ। ਪਤਰਕਾਰਾਂ ਦੇ ਨਾਲ਼ ਗਲਬਾਤ ਕਰਦੇ ਹੋਏ ਵੱਖ ਵੱਖ ਸ਼ਰਧਾਲੂਆਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਮੰਨਦੇ ਹਨ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਉਹ ਪਾਕਿਸਤਾਨ ਵਿਚ ਜਾ ਰਹੇ ਹਨ। ਉਹਨਾਂ ਕਿਹਾ ਕਿ ਹਰ ਸਿੱਖ ਹਰ ਰੋਜ਼ ਅਰਦਾਸ ਕਰਦਾ ਹੈ ਕਿ ਜਿੰਨਾ ਗੁਰਧਾਮਾਂ ਨੂੰ ਪੰਥ ਤੋਂ ਵਿਛੋੜਿਆ ਗਿਆ ਹੈ ਉਹਨਾਂ ਦੇ ਖੁੱਲੇ ਦਰਸ਼ਨ ਦਿਦਾਰ ਖ਼ਾਲਸਾ ਜੀ ਨੂੰ ਬਖ਼ਸ਼ੋ, ਅੱਜ ਉਨ੍ਹਾਂ ਦੀ ਇਹ ਅਰਦਾਸ ਗੁਰੂਘਰ ਵਿਖੇ ਮਨਜ਼ੂਰ ਹੋਈ ਹੈ ਅਤੇ ਉਹ ਦਰਸ਼ਨਾਂ ਵਾਸਤੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਇਹ ਜਥਾ ਪਾਕਿਸਤਾਨ ਵਿਖੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਦਾ ਹੋਇਆ ਗੁਰਦਵਾਰਾ ਸ਼੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾ ਕੇ 18 ਅਪ੍ਰੈਲ ਨੂੰ ਵਾਪਸ ਪਰਤੇਗਾ।

See also  ਅੰਮ੍ਰਿਤਪਾਲ ਸਿੰਘ ਦੀ ਆਈ ਮੋਟਰਸਾਈਕਲ ਵਾਲੀ ਫੁਟੇਜ