ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ |

0
8
Khabran Da Prime Time

ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਕੰਮ ਕਰ ਰਹੀ : ਹਰਪਾਲ ਸਿੰਘ ਚੀਮਾ  ਭਾਜਪਾ ਨੇ ‘ਆਪ’ ਵਿਧਾਇਕਾਂ ਨੂੰ ਮੰਤਰੀ ਅਹੁਦਿਆਂ ਅਤੇ ਰਾਜ ਸਭਾ ਮੈਂਬਰਸ਼ਿਪ ਦਾ ਲਾਲਚ ਦੇ ਕੇ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਪੰਜਾਬ ਦੇ ਨੇਤਾਵਾਂ ਨੇ ਝੁਕਣ ਤੋਂ ਇਨਕਾਰ ਕਰ ਦਿੱਤਾ: ਹਰਪਾਲ ਸਿੰਘ ਚੀਮਾਚੰਡੀਗੜ੍ਹ : ਸੂਬੇ ਦੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਅੱਠ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਯੂਨੀਅਨ ਦੇ ਨੁਮਾਇੰਦਿਆਂ ਨੂੰ  ਉਨ੍ਹਾਂ ਦੀ ਮੰਗ ਦੇ ਜਲਦੀ ਹੱਲ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਵਿਸ਼ੇਸ਼ ਸਕੱਤਰ, ਵਿੱਤ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਦੀ ਮੰਗ ਦਾ ਸਮਾਂਬੱਧ ਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।”ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਵਿਸਥਾਰ ਨਾਲ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।”ਮੀਟਿੰਗਾਂ ਦੌਰਾਨ ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਤੋਂ ਬਲਰਾਜ ਸਿੰਘ ਔਜਲਾ ਅਤੇ ਸੁਖਪ੍ਰੀਤ ਸਿੰਘ ਢਿੱਲੋਂ, 4161 ਰੀਕਾਸਟ ਸੂਚੀਆਂ ਅਧਿਆਪਕ (ਪੰਜਾਬ) ਤੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਤੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55% ਤੋਂ ਪੀੜਤ) ਤੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਤੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਜਸਪਾਲ ਸਿੰਘ ਅਤੇ ਮਮਤਾ ਕੌਰ, ਅਤੇ ਅਨਏਡਿਡ ਸਟਾਫ ਆਫ਼ ਏਡਿਡ ਸਕੂਲ ਫਰੰਟ ਤੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੇ ਮਸਲੇ ਅਤੇ ਚਿੰਤਾਵਾਂ ਰੱਖੀਆਂ।Read More

Rozana Times

LEAVE A REPLY

Please enter your comment!
Please enter your name here