ਵੱਡੀ ਖਬਰ: ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਸ਼ੇਸ਼ ਇਜਲਾਸ… | ਪੰਜਾਬ ਖ਼ਬਰਾਂ

0
3
ਵੱਡੀ ਖਬਰ: ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਸ਼ੇਸ਼ ਇਜਲਾਸ... | ਪੰਜਾਬ ਖ਼ਬਰਾਂ

Last Updated:Mar 21, 2026 6:33 PM ISTਵੱਡੀ ਖਬਰ: ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਸ਼ੇਸ਼ ਇਜਲਾਸ…ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ , ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ‘ਤੇ ਵਿਚਾਰ-ਚਰਚਾ ਕੀਤੀ।ਇਸ ਬਾਬਤ 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਇਆ ਜਾਵੇਗਾ ..ਅਸੀਂ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਜੇ ਕੋਈ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਅਤੇ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾRead More

Rozana Times

LEAVE A REPLY

Please enter your comment!
Please enter your name here