ਸ਼ਰਾਬ ਸਮਝ ਕੇ ਪੀ ਲਈ ਕੀਟਨਾਸ਼ਕ ਦਵਾਈ, 2 ਮਜ਼ਦੂਰਾਂ ਦੀ ਹੋਈ ਮੌਤ ਤੇ ਇੱਕ ਦੀ ਹੋਈ ਗੰਭੀਰ ਹਾਲਤ

ਕਪੂਰਥਲਾ ਜ਼ਿਲ੍ਹੇ ਦੇ ਕਸਬਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਪਿੰਡ ਬਾਊਪੁਰ ਵਿੱਚ ਮੋਟਰ ’ਤੇ ਸਵਾਰ ਦੋ ਖੇਤ ਮਜ਼ਦੂਰਾਂ ਦੀ ਮੌਤ ਅਤੇ ਇੱਕ ਦੀ ਗੰਭੀਰ ਹਾਲਤ ਵਿੱਚ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਵਿੱਚ ਅਰਜਨ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਲਖਵਾਰੀਆਂ ਅਤੇ ਇੱਕ ਹੋਰ ਸੂਰੋ ਮੰਡਲ ਪੁੱਤਰ ਜੋਗੀ ਮੰਡਲ ਪ੍ਰਵਾਸੀ ਮਜ਼ਦੂਰ ਦੱਸੇ ਜਾਂਦੇ ਹਨ। ਜਦਕਿ ਰਾਮ ਮੰਡਲ ਪੁੱਤਰ ਫੁਲਕੀਤ ਮੰਡਲ, ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ, ਉਹ ਵੀ ਪ੍ਰਵਾਸੀ ਮਜ਼ਦੂਰ ਦੱਸਿਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਉਕਤ ਖੇਤਾਂ ‘ਚ ਕੰਮ ਕਰਨ ਤੋਂ ਬਾਅਦ ਜਦੋਂ ਉਹ ਬਾਊਪੁਰ ‘ਚ ਇਕ ਕਿਸਾਨ ਦੀ ਮੋਟਰ ‘ਤੇ ਆਏ ਤਾਂ ਉਨ੍ਹਾਂ ਨੇ ਮੋਟਰ ‘ਤੇ ਫਸਟ ਚੁਆਇਸ ਸ਼ਰਾਬ ਦੀ ਇਕ ਬੋਤਲ ਪਈ ਦੇਖੀ, ਜਿਸ ‘ਚ ਕਥਿਤ ਤੌਰ ‘ਤੇ ਕੋਈ ਕੀਟਨਾਸ਼ਕ ਸੀ ਤਾਂ ਉਕਤ ਤਿੰਨਾਂ ਨੇ ਉਸ ਨੂੰ ਸ਼ਰਾਬ ਪਿਲਾ ਦਿੱਤੀ |

ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ ਅਤੇ ਨਿਸ਼ਾਨ ਸਿੰਘ ਅਤੇ ਸੂਰੋ ਮੰਡਲ ਨੂੰ ਉਨ੍ਹਾਂ ਦੇ ਸਾਥੀਆਂ ਨੇ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਿਊਟੀ ‘ਤੇ ਮੌਜੂਦ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਤੀਜਾ ਖੇਤ ਮਜ਼ਦੂਰ ਇਸ ਸਮੇਂ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਦੂਜੇ ਪਾਸੇ ਥਾਣਾ ਕਬੀਰਪੁਰ ਦੀ ਪੁਲਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।.

See also  ਜਲਦ ਹੀ ਵਿਆਹ ਬੰਧਨ ‘ਚ ਬੱਝਣਗੇ ਮੰਤਰੀ ਹਰਜੋਤ ਬੈਂਸ,IPS ਅਫ਼ਸਰ ਬਣਨਗੇ ਜੀਵਨਸਾਥੀ