ਦੇਸ਼ ਭਰ ਵਿਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਪੰਜਾਬ ਦੇ ਵੀ ਸਾਰੇ ਮੰਦਿਰਾਂ ਵਿਚ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ। ਸ਼ਰਧਾਲੂਆਂ ਬੜੀ ਸ਼ਰਧਾ ਭਾਵਨਾ ਨਾਲ ਭਗਵਾਨ ਸ਼ਿਵ ਜੀ ਦੀ ਪੂਜਾ ਅਰਚਨਾ ਕਰ ਰਹੇ ਹਨ।

ਗਊਸ਼ਾਲਾ ਮੰਦਿਰਾਂ ਵਿਖੇ ਵੀ ਸ਼ਰਧਾਲੂਆਂ ਦੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਤੇ ਮੰਦਿਰ ਦੇ ਪੁਜਾਰੀ ਨੇ ਮਹਾ ਸ਼ਿਵਰਾਤਰੀ ਦੇ ਮਹੱਤਵ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਪੂਜਾ ਅਰਚਨਾ ਕਰਨ ਨਾਲ ਸਾਰੀ ਮਨੋਕਾਮਨਾਵਾਂ ਪੂਰਨ ਹੁੰਦੀਆਂ ਹਨ, ਸ਼ਰਧਾਲੂ ਹਰਿਦੁਆਰ ਅਤੇ ਗੋਮੁਖ ਤੋਂ ਗੰਗਾ ਜਲ ਦੀ ਕਾਬੜ ਲਿਆ ਕੇ ਅਰਪਿਤ ਕਰਦੇ ਹਨ।
post by parmvir singh