ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

0
1
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਚੰਡੀਗੜ੍ਹ 4 ਮਾਰਚ 2026:
ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ ‘ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ।
ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ ‘ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ ਵਿੱਚ ਇਕਾਗਰਤਾ ਘਟਣ ਵਰਗੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਪਰਿਵਾਰ ਦੇ ਨਾਲ-ਨਾਲ ਆਊਟਡੋਰ ਗੇਮਾਂ ਤੋਂ ਦੂਰੀ ਦਾ ਕਾਰਨ ਵੀ ਬਣ ਰਹੀ ਹੈ, ਜਿਸਦੇ ਨਤੀਜੇ ਵਜੋਂ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।
ਸਪੀਕਰ ਸੰਧਵਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਹਰ ਮਾਤਾ-ਪਿਤਾ ਦੀ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਦੇ ਸਕ੍ਰੀਨ ਟਾਈਮ ਨੂੰ ਸੀਮਤ ਕਰਕੇ ਉਨ੍ਹਾਂ ਨੂੰ ਕਿਤਾਬਾਂ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਆਓ ਆਪਾਂ ਮਿਲ ਕੇ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਈਏ।
——-

Rozana Times

LEAVE A REPLY

Please enter your comment!
Please enter your name here