ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਵੱਡੇ ਆਗੂ ਅਤੇ ਪਿੰਡ ਰਾਜੂਬੇਲਾ ਦਾ ਸਰਪੰਚ ਭਗਵੰਤ ਸਿੰਘ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆਂ ਇਸ ਮੋਕੇ ਤੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖ ਕੇ ਉਹ ਆਪ ਵਿੱਚ ਸ਼ਾਮਿਲ ਹੋਏ ਹਨ।
ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਦੇ ਸਰਪੰਚ ਭਗਵੰਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿਚ ਆਉਣ ਤੇ ਜੀ ਆਇਆਂ ਆਖਿਆ ਅਤੇ ਕਿਹਾ ਕਿ ਭਗਵੰਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਖੇਤਰ ਵਿਚ ਇਮਾਨਦਾਰ ਅਤੇ ਆਮ ਲੋਕਾਂ ਦੀ ਸੇਵਾ ਕਰਨ ਵਾਲੇ ਆਗੂ ਵਜੋਂ ਜਾਣੇ ਜਾਂਦੇ ਹਨ। ਜਿਹਨਾਂ ਦੇ ਆਉਣ ਨਾਲ ਆਮ ਆਦਮੀ ਪਾਰਟੀ ਹਲਕੇ ਵਿੱਚ ਹੋਰ ਮਜ਼ਬੂਤ ਹੋਈ ਹੈ ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਿਆ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੋ ਵੀ ਕਹਿੰਦੇ ਹਨ ਉਹ ਲੋਕਾਂ ਦੀ ਕਚਹਿਰੀ ਵਿੱਚ ਕਰਕੇ ਦਿਖਾਉਂਦੇ ਹਨ।ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿਚ ਮੁਫਤ ਬਿਜਲੀ ਮੁਫਤ ਸਿਹਤ ਸਹੂਲਤਾਂ ਅਤੇ ਮਿਆਰੀ ਵਿੱਦਿਆ ਦੇਣ ਦਾ ਬੀੜਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਦਿੱਤੀਆਂ ਗਰੰਟੀਆਂ ਵੀ ਮੁਕੰਮਲ ਕਰ ਦਿੱਤੀਆਂ ਜਾਣਗੀਆਂ[
post by parmvir singh