ਸ਼ਹਿਰ ਗੁਰਦਾਸਪੁਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਦੇ ਲਈ ਅੱਜ ਐਸਐਸਪੀ ਗੁਰਦਾਸਪੁਰ ਹਰੀਸ਼ ਕੁਮਾਰ ਦਯਾਮਾ ਅੱਤੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁੰਮਦ ਵਲੋਂ ਫ਼ਲੈਗ ਮਾਰਚ ਕੀਤਾ ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਫੇਕ ਨਿਊਜ਼ ਚਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇੱਕ ਸਪੈਸ਼ਲ ਸੈਲ ਵੱਲੋਂ ਸ਼ੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਉਣ ਵਾਲਿਆ ਉਪਰ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਕਾਬੂ ਵਿੱਚ ਹੈ ਅਤੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਲ ਮਿੱਲ ਕੇ ਕੰਮ ਰਹੇ ਹਨ
ਫਲੈਗ ਮਾਰਚ ਦੀ ਅਗਵਾਈ ਕਰ ਰਹੇ ਐਸਐਸਪੀ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਫੇਕ ਨਿਊਜ਼ ਚਲਾਉਣ ਅਤੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਨਜ਼ਰ ਰੱਖਣ ਦੇ ਲਈ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਇੱਕ ਸਪੈਸ਼ਲ ਸੈੱਲ ਤਿਆਰ ਕੀਤਾ ਗਿਆ ਹੈ ਜੋ ਸੋਸ਼ਲ ਮੀਡੀਆ ਤੇ ਪੋਸਟਾਂ ਪਾਉਣ ਵਾਲਿਆਂ ਉਪਰ ਪੈਣੀ ਨਜ਼ਰ ਰੱਖੇਗਾ ਅਤੇ ਜੇਕਰ ਕਿਸੇ ਵਿਅਕਤੀ ਨੇ ਸੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਉਣ ਜਾਂ ਫਿਰ ਕੋਈ ਗਲਤ ਪੋਸਟ ਕੀਤੀ ਤਾਂ ਉਸਦੇ ਖਿਲਾਫ ਸਖਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਅੰਦਰ ਸਥਿਤੀ ਕਾਬੂ ਵਿੱਚ ਹੈ ਅਤੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਆਪਣੇ ਰੋਜ਼ਮਰਾ ਦੇ ਕੰਮ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਾਲਾਤ ਨੂੰ ਠੀਕ ਰੱਖਣ ਦੇ ਲਈ ਲੋਕ ਵੀ ਜ਼ਿਲਾ ਪ੍ਰਸ਼ਾਸਨ ਦਾ ਸਹਿਯੋਗ ਕਰਨ