ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਸਾਮ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ |

0
3
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਸਾਮ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ | ਪੰਜਾਬ ਖ਼ਬਰਾਂ

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਆਸਾਮ ਦੇ ਮੁੱਖ ਮੰਤਰੀ ਸ੍ਰੀ ਸਦਾਨੰਦ ਸੋਨੋਵਾਲ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦਾ ਬੇਘਰ ਹੋ ਜਾਣਾ ਬੇਹੱਦ ਦੁਖਦਾਈ ਹੈ ਅਤੇ ਇਸ ਸਮੇਂ ਸਿੱਖਾਂ ਦੀ ਸਰਵਉੱਚ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਇਨ੍ਹਾਂ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਸਿੱਖੀ ਦੇ ਸਰਬੱਤ ਦੇ ਭਲੇ ਅਤੇ ਨਿਸ਼ਕਾਮ ਸੇਵਾ ਦੇ ਸਿਧਾਂਤਾਂ ਅਨੁਸਾਰ ਆਸਾਮ ਸਰਕਾਰ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸਾਮ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਲੋੜ ਅਨੁਸਾਰ ਅਤੇ ਰਾਜ ਸਰਕਾਰ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਲਈ ਸੇਵਾਦਾਰਾਂ ਦੀਆਂ ਟੀਮਾਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵਸਤਾਂ, ਪੀਣ ਵਾਲਾ ਪਾਣੀ, ਕੱਪੜੇ, ਕੰਬਲ ਅਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ, ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਦੀ ਸੇਵਾ ਚਲਾਉਣ, ਆਰਥਿਕ ਸਹਾਇਤਾ ਦੇਣ ਅਤੇ ਲੋੜ ਅਨੁਸਾਰ ਹੋਰ ਹਰ ਸੰਭਵ ਸਹਿਯੋਗ ਦੇਣ ਲਈ ਵੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ।ਐਡਵੋਕੇਟ ਧਾਮੀ ਨੇ ਆਸਾਮ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਰਾਹਤ ਕਾਰਜਾਂ ਲਈ ਤਾਲਮੇਲ ਕਰਨ ਵਾਸਤੇ ਸਬੰਧਤ ਨੋਡਲ ਅਧਿਕਾਰੀ ਜਾਂ ਵਿਭਾਗ ਦੀ ਜਾਣਕਾਰੀ ਜਲਦ ਉਪਲਬਧ ਕਰਵਾਈ ਜਾਵੇ, ਤਾਂ ਜੋ ਬਿਨਾਂ ਕਿਸੇ ਦੇਰੀ ਤੋਂ ਲੋੜੀਂਦੇ ਸਰੋਤ ਅਤੇ ਸੇਵਾਵਾਂ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈਆਂ ਜਾ ਸਕਣ।ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤ ਜਾਣ ਕੇ ਤੁਰੰਤ ਰੀਪੋਰਟ ਕਰਨ ਲਈ ਇੱਕ ਵਫਦ ਵੀ ਭੇਜਿਆ ਜਾ ਰਿਹਾ ਹੈ।

Rozana Times

LEAVE A REPLY

Please enter your comment!
Please enter your name here