ਅੰਮ੍ਰਿਤਸਰ:- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਦੀ ਪੁਲਿਸ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਕਬਜਾ ਕਰਨ ਦਾ ਵਿਰੋਧ ਕਰਨ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸ਼ਖਤ ਵਿਰੋਧ ਕੀਤਾ ਹੈ।ਸਿੰਘ ਸਾਹਿਬ ਜੀ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਗੁਰਦੁਆਰਾ ਸਾਹਿਬਾਨ ‘ਤੇ ਪੁਲਿਸ ਦੇ ਜੋਰ ਨਾਲ ਕਬਜ ਕਰਨੇ ਹਨ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਟ 1925 ਨੂੰ ਪਾਰਲੀਮੈਂਟ ਵਿਚ ਡੀਨੋਟੀਫਾਈ ਕਰਵਾਏ ਸਿੰਘ ਸਾਹਿਬ ਜੀ ਨੇ ਕਿਹਾ ਕਿ ਹਰਿਆਣਾ ਪੁਲੀਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸਤ ਨਹੀਂ ਕਰੇਗੀ। ਕਿਹਾ 1978ਵਿੱਚ ਕਾਂਗਰਸ ਸਰਕਾਰ ਸਿੱਖਾਂ ਦੇ ਨਾਲ ਗੇਮ ਖੇਲਦੀ ਸੀ ਹੁਨ ਭਾਰਤ ਦੀ ਬੀਜੇਪੀ ਸਰਕਾਰ ਵੀ ਉਸ ਲੀਹ ਤੇ ਚੱਲ ਰਹੀ ਹੈ।
ਜਥੇਦਾਰ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਧੇ ਹਰਿਆਣਾ ਦੇ ਗੁਰਦੁਆਰਿਆਂ ਤੇ ਧੱਕੇ ਨਾਲ ਕਬਜਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਉਥੋਂ ਦਾ ਪੁਲਿਸ ਪ੍ਰਸ਼ਾਸ਼ਨ ਧੱਕੇ ਨਾਲ ਸਿੱਖਾਂ ਨੂੰ ਦਿਲਾ ਦੇ ਅੰਦਰ ਕਰ ਰਿਹਾ ਹੈ ਜੋ ਕਿ ਮਰਿਆਦਾ ਦੀ ਉਲੰਘਣਾ ਹੈ ਸਿੱਖਾਂ ਨੂੰ ਪ੍ਰੇਸ਼ਾਨ ਕਰਕੇ ਸਿਖਾਂ ਨੂੰ ਟਾਰਚਰ ਕਰਕੇ ਸਿੱਖਾਂ ਦੇ ਪ੍ਰਬੰਧਾਂ ਵਿਚ ਦਖ਼ਲ ਅੰਦਾਜ਼ੀ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ ਇਸ ਨੂੰ ਖਾਲਸਾ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ ਜੇਕਰ ਹਰਿਆਣਾ ਸਰਕਾਰ ਨੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸਾਂਭਣ ਦੀ ਗੱਲ ਕਰਨੀ ਹੈ ਤੇ ਟੇਬਲ ਤੇ ਬੈਠ ਕੇ ਗੱਲ ਕਰੇ ਇਹ ਨਹੀਂ ਉਸ ਦੇ ਰਾਹੀਂ ਹਰਿਆਣਾ ਦੇ ਗੁਰਦੁਆਰਿਆਂ ਤੇ ਕਬਜ਼ਾ ਕਰਨਾ ਗ਼ਲਤ ਗੱਲ ਹੈ ਕਿ ਹਰਿਆਣਾ ਸਰਕਾਰ ਦੇ ਲਈ ਇਹ ਬਹੁਤ ਘਾਤਕ ਸਿੱਧ ਹੋਵੇਗਾ।
post by parmvir singh