ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ BJP ‘ਚ ਸ਼ਾਮਿਲ |

0
1
ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ BJP 'ਚ ਸ਼ਾਮਿਲ | ਪੰਜਾਬ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਭਾਜਪਾ ’ਚ ਆਉਣ ਨਾਲ ਬਠਿੰਡਾ ਦਿਹਾਤੀ ਅਤੇ ਮਾਲਵਾ ਖੇਤਰ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕੋਟਫੱਤਾ ਦੇ ਨਾਲ ਪਿੰਡ ਪੱਧਰ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਸਮਰਥਕਾਂ ਦਾ ਪਾਰਟੀ ਨਾਲ ਜੁੜਨਾ ਭਾਜਪਾ ਦੇ ਜਥੇਬੰਦਕ ਆਧਾਰ ਨੂੰ ਹੋਰ ਮਜ਼ਬੂਤ ਕਰੇਗਾ।ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ BJP ‘ਚ ਸ਼ਾਮਿਲਚੰਡੀਗੜ੍ਹ : ਬਠਿੰਡਾ ਦਿਹਾਤੀ ਅਧੀਨ ਆਉਂਦੇ ਹਲਕਾ ਭੁੱਚੋ ਮੰਡੀ ’ਚ ਅੱਜ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਹੋਇਆ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ‘ਆਪ’ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕਰ ਲਈ। ਕੋਟਫੱਤਾ ਦੇ ਨਾਲ ਵੱਡੀ ਗਿਣਤੀ ’ਚ ਸਰਪੰਚਾਂ, ਪੰਚਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵੀ ਭਾਜਪਾ ਦਾ ਪੱਲਾ ਫੜਿਆ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੋਟਫੱਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ’ਚ ਸਵਾਗਤ ਕੀਤਾ।Read More

Rozana Times

LEAVE A REPLY

Please enter your comment!
Please enter your name here