ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰੀ ਦਾ ਡਰ ਸਤਾਉਣ ਲੱਗੀਆ ਹੈ। ਵਿਜੀਲੈਂਸ ਦੀ ਗ੍ਰਿਫ਼ਤਾਰੀ ਤੋਂ ਬੱਚਣ ਲਈ ਉਨ੍ਹਾਂ ਨੇ ਅਦਾਲਤ ਦਾ ਰੁੱਖ ਕਰ ਲਿਆ ਹੈ ਤੇ ਅਗਾਓ ਜ਼ਮਾਨਤ ਦੀ ਮੰਗ ਕੀਤੀ ਹੈ। ਮਨਪ੍ਰੀਤ ਬਾਦਲ ਨੇ ਜ਼ਿਲ੍ਹਾ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਖਿਲਾਫ ਸਾਜਿਸ਼ ਰਚੀ ਜਾ ਰਹੀ ਹੈ ਤੇ ਮੈਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ।
Exclusive : ਮੈਡਲ ਵੀ ਜਿੱਤਿਆ ਪਰ ਸਰਕਾਰ ਨੇ ਨਹੀਂ ਲਈ ਸਾਰ, ਹੁਣ ਹਰਿਆਣਾ ਵਾਲੇ ਕਹਿੰਦੇ ਆਜਾ ਸਾਡੇ ਸੂਬੇ ਤੋਂ ਖੇਡ
CM ਭਗਵੰਤ ਮਾਨ ਮਨਪ੍ਰੀਤ ਬਾਦਲ ਵਿਰੁੱਧ ਪਰਚਾ ਦਰਜ ਕਰਨ ਦਾ ਦਾਅਵਾ ਕਰ ਰਹੇ ਹਨ। ਮਨਪ੍ਰੀਤ ਬਾਦਲ ਦੀ ਅਰਜ਼ੀ ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤੀ ਹੈ, ਜਿਸ ਲਈ ਵਿਜੀਲੈਂਸ ਨੂੰ 26 ਸਤੰਬਰ ਲਈ ਨੋਟਿਸ ਜਾਰੀ ਕੀਤਾ ਗਿਆ ਹੈ।