ਸਾਹਮਣੇ ਆਏ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ… ਰਵਨੀਤ ਬਿੱਟੂ ਨੂੰ ਦਿੱਤਾ ਜਵਾਬ |

0
9
'ਆ ਲੈ ਚੱਕ ਮੈਂ ਆ ਗਿਆ'; ਸਾਹਮਣੇ ਆਏ ਹਰਜੀਤ ਸਿੰਘ ਮੁੰਡੀਆ... ਰਵਨੀਤ ਬਿੱਟੂ ਨੂੰ ਦਿੱਤਾ

ਆ ਲੈ ਚੱਕ ਮੈਂ ਆ ਗਿਆ’; ਸਾਹਮਣੇ ਆਏ ਹਰਦੀਪ ਸਿੰਘ ਮੁੰਡੀਆ… ਰਵਨੀਤ ਬਿੱਟੂ ਨੂੰ ਦਿੱਤਾ ਜਵਾਬ ਚੰਡੀਗੜ੍ਹ: ਪੰਜਾਬ ਦੇ ਕੈਬਿਨੇਟ ਮੰਤਰੀ ਮੁੰਡੀਆਂ ਨੇ ਅੱਜ ਸਾਹਮਣੇ ਆ ਕੇ ਐਨਫੋਰਸਮੈਂਟ ਡਾਇਰੈਕਟੋਰੇਟ (ED) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ED ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਪਰੇਸ਼ਾਨ ਕੀਤਾ ਅਤੇ ਉਨ੍ਹਾਂ ‘ਤੇ ਪਾਰਟੀ ਬਦਲਣ ਦਾ ਦਬਾਅ ਪਾਇਆ।ਮੁੰਡੀਆਂ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ED ਦੀ ਵਰਤੋਂ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਬਿਨਾਂ ਕਿਸੇ ਠੋਸ ਆਧਾਰ ਦੇ ਲਗਾਤਾਰ ਪੁੱਛਗਿੱਛ ਲਈ ਬੁਲਾਇਆ ਜਾ ਰਿਹਾ ਹੈ ਅਤੇ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਪੱਸ਼ਟ ਸੰਕੇਤ ਦਿੱਤੇ ਗਏ ਕਿ ਜੇ ਉਹ ਪਾਰਟੀ ਬਦਲ ਲੈਣ ਤਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਛੱਡ ਦਿੱਤਾ ਜਾਵੇਗਾ।ਦੱਸ ਦਈਏ ਕਿ ਭਾਜਪਾ ਆਗੂ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾ ਕੇ ਦਾਅਵਾ ਕੀਤਾ ਸੀ ਕਿ ਮੁੰਡੀਆ ED ਦੇ ਡਰੋਂ ਦੇਸ਼ ਛੱਡ ਕੇ ਵਿਦੇਸ਼ ਭੱਜ ਗਏ ਹਨ।ਇਸ ਪੋਸਟ ਨੇ ਸਿਆਸੀ ਹਲਚਲ ਵਧਾ ਦਿੱਤੀ, ਪਰ ਹਰਦੀਪ ਸਿੰਘ ਮੁੰਡੀਆ ਨੇ ਸਾਹਮਣੇ ਆ ਕੇ ਜਵਾਬ ਦਿੰਦਿਆਂ ਸਪੱਸ਼ਟ ਕੀਤਾ ਕਿ ਉਹ ਕਿਤੇ ਨਹੀਂ ਭੱਜੇ ਅਤੇ ਇੱਥੇ ਹੀ ਮੌਜੂਦ ਹਨ। ਮੁੰਡੀਆ ਨੇ ਇਨ੍ਹਾਂ ਦਾਅਵਿਆਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਹ ਆਪਣੀ ਸਿਆਸੀ ਅਤੇ ਜਨਤਕ ਜ਼ਿੰਮੇਵਾਰੀ ਨਿਭਾ ਰਹੇ ਹਨ, ਅਤੇ ਉਨ੍ਹਾਂ ਵਿਰੁੱਧ ਚਲਾਈ ਜਾ ਰਹੀ ਇਸ ਤਰ੍ਹਾਂ ਦੀ ਪ੍ਰਚਾਰ ਮੁਹਿੰਮ ਦਾ ਮਕਸਦ ਸਿਰਫ਼ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਹੈ।Read More

Rozana Times

LEAVE A REPLY

Please enter your comment!
Please enter your name here