ਸਿਮਰਜੀਤ ਬੈਂਸ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਅਦਾਲਤ ਵੱਲੋਂ ਭਰਾ ਦੀ ਜ਼ਮਾਨਤ ਖਾਰਜ

ਲੁਧਿਆਣਾ : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰਨ ਰਹੇ ਆਤਮ ਨਗਰ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮ ਸੁਖਚੈਨ ਸਿੰਘ ਨੂੰ ਝਟਕਾ ਦਿੰਦੇ ਹੋਏ ਵਧੀਕ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨਾਂ ਨੂੰ ਨਾ-ਮਨਜ਼ੂਰ ਕਰ ਦਿੱਤਾ ਹੈ।

simarjit bains

ਅਦਾਲਤ ’ਚ ਮੁਲਜ਼ਮਾਂ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਇਸ ਮਾਮਲੇ ’ਚ ਘੜੀਸਿਆ ਗਿਆ ਹੈ ਅਤੇ ਉਨ੍ਹਾਂ ’ਤੇ ਲਗਾਏ ਗਏ ਸਾਰੇ ਦੋਸ਼ ਝੂਠੇ ਹਨ। ਨਾਲ ਹੀ ਸ਼ਿਕਾਇਤਕਰਤਾ ਦੇ ਵਕੀਲ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਇਕ ਸੰਗੀਨ ਮਾਮਲਾ ਹੈ, ਇਸ ਲਈ ਜੇਕਰ ਮੁਲਜ਼ਮਾਂ ਦੀ ਜ਼ਮਾਨਤ ਨੂੰ ਮਨਜ਼ੂਰ ਕੀਤਾ ਜਾਂਦਾ ਹੈ ਤਾਂ ਮੁਲਜ਼ਮ ਸਬੂਤਾਂ ਨਾਲ ਛੇੜ-ਛਾੜ ਤੋਂ ਇਲਾਵਾ ਗਵਾਹਾਂ ਨੂੰ ਧਮਕਾ ਸਕਦੇ ਹਨ, ਜਿਸ ਨਾਲ ਮਾਮਲੇ ’ਤੇ ਅਸਰ ਪੈ ਸਕਦਾ ਹੈ।ਅਦਾਲਤ ਨੇ ਦੋਵੇਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਪਟੀਸ਼ਨਾਂ ਖਾਰਜ ਕਰ ਦਿੱਤੀਆਂ।

simarjit bains

ਇਸ ਤੋਂ ਇਲਾਵਾ ਆਤਮ ਨਗਰ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਵੀ ਅਦਾਲਤ ’ਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰ ਦਿੱਤੀ ਹੈ, ਜਿਸ ’ਤੇ ਸੁਣਵਾਈ 7 ਸਤੰਬਰ ਨੂੰ ਹੋਵੇਗੀ।

post by parmvir singh

See also  ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ