ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ |

0
6
ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਤਿੰਨ ਸ਼ੂਟਰ ਗ੍ਰਿਫ਼ਤਾਰ

ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਪਟਿਆਲਾ ਅਦਾਲਤ ਦਾ ਫੈਸਲਾ ਆਇਆ ਹੈ। ਪਟਿਆਲਾ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਏਕਤਾ ਸਹੋਤਾ ਦੀ ਅਦਾਲਤ ਨੇ 19 ਅਕਤੂਬਰ, 2026 ਨੂੰ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ।ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਗਿਆ।ਇਹ ਮਾਮਲਾ ਸਾਲ 2018 ਵਿੱਚ ਪੰਜਾਬ ਸਿਹਤ ਵਿਭਾਗ ਦੁਆਰਾ ਦਵਾਈਆਂ ਦੀ ਖਰੀਦ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈਆਂ ਦੀ ਸਪਲਾਈ ਨਾਲ ਜੁੜੇ ਦੋਸ਼ਾਂ ਨਾਲ ਸਬੰਧਤ ਸੀ।ਬੈਂਸ ਨੇ ਬ੍ਰਹਮ ਮਹਿੰਦਰਾ ‘ਤੇ ‘ਆਰਬਰ ਬਾਇਓਟੈਕ’ (Arbour Biotech) ਨਾਮਕ ਇੱਕ ਫਾਰਮਾਸਿਊਟੀਕਲ ਕੰਪਨੀ ਨਾਲ ਕਥਿਤ ਸਬੰਧ ਹੋਣ ਅਤੇ ਦਵਾਈਆਂ ਦੀ ਖਰੀਦ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਲਗਾਏ ਸਨ।ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਪਾਇਆ ਕਿ ਬੈਂਸ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਲਈ ਲੋੜੀਂਦੇ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੇ, ਜਿਸ ਕਾਰਨ ਸ਼ਿਕਾਇਤਕਰਤਾ ਦੀ ਸਾਖ ਨੂੰ ਨੁਕਸਾਨ ਪਹੁੰਚਿਆ।ਅਦਾਲਤ ਨੇ ਭਾਰਤੀ ਦੰਡਾਵਲੀ (IPC) ਦੀ ਧਾਰਾ 500 ਦੇ ਤਹਿਤ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਹੁਕਮਾਂ ਵਿੱਚ ਕੋਈ ਜੁਰਮਾਨਾ ਨਹੀਂ ਲਗਾਇਆ ਗਿਆ।Read More

Rozana Times

LEAVE A REPLY

Please enter your comment!
Please enter your name here