ਸਿਲੰਡਰ ਫੱਟਣ ਕਾਰਨ ਇੱਕ ਹੀ ਘਰ ‘ਚ 6 ਜੀਆਂ ਦੀ ਮੌਤ

ਹਰਿਆਣਾ ਦੇ ਪਾਣੀਪਤ ਦੇ ਤਹਿਸੀਲ ਕੈਂਪ ਵਿੱਚ ਰਾਧਾ ਫੈਕਟਰੀ ਨੇੜੇ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ ਇੱਕ ਘਰ ਵਿੱਚ ਗੈਸ ਸਿਲੰਡਰ ਲੀਕ ਹੋ ਗਿਆ। ਜਿਸ ਕਾਰਨ ਪੂਰਾ ਘਰ ਅੱਗ ਦੀ ਲਪੇਟ ਵਿੱਚ ਆ ਗਿਆ । ਜਿਸ ਸਮੇਂ ਗੈਸ ਸਿਲੰਡਰ ਵਿੱਚ ਅੱਗ ਲੱਗੀ, ਉਹ ਖਾਣਾ ਬਣਾਉਣ ਦੀ ਤਿਆਰੀ ਕਰ ਰਹੇ ਸੀ। ਹਾਦਸੇ ਦਾ ਪਤਾ ਲੱਗਦਿਆਂ ਹੀ ਉਥੇ ਹਫੜਾ-ਦਫੜੀ ਮਚ ਗਈ। ਜਦੋਂ ਤੱਕ ਗੁਆਂਢੀ ਉੱਥੇ ਪਹੁੰਚੇ, ਸਭ ਕੁਝ ਸੜ ਕੇ ਸੁਆਹ ਹੋ ਚੁੱਕਿਆ ਸੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਸ਼ੁਰੂਆਤੀ ਜਾਂਚ ਤੋਂ ਬਾਅਦ ਐਸਪੀ ਸ਼ਸ਼ਾਂਕ ਕੁਮਾਰ ਸਾਵਨ ਨੇ ਦੱਸਿਆ ਕਿ ਇਹ ਹਾਦਸਾ ਸਿਲੰਡਰ ਫਟਣ ਨਾਲ ਨਹੀਂ ਸਗੋਂ ਲੀਕੇਜ ਕਾਰਨ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ 4 ਬੱਚੇ ਸ਼ਾਮਿਲ ਹਨ। ਬੱਚਿਆਂ ਵਿੱਚ 2 ਕੁੜੀਆਂ ਅਤੇ 2 ਮੁੰਡੇ ਹਨ। ਇਹ ਪਰਿਵਾਰ ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਦਾ ਰਹਿਣ ਵਾਲਾ ਸੀ।

ਦੱਸ ਦੇਈਏ ਕਿ ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਦੀ ਭੀੜ ਮੌਕੇ ‘ਤੇ ਇਕੱਠੀ ਹੋ ਗਈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਸਮੇਤ ਸਾਰੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ । ਇਸ ਦੌਰਾਨ ਦੇਖਿਆ ਕਿ ਸਾਰੇ ਜ਼ਿੰਦਾ ਸੜ ਕੇ ਕੋਲਾ ਬਣ ਚੁੱਕੇ ਸਨ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ

See also  ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ