ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਮਸੌਲ ਦੇ ਸਰਕਾਰੀ ਸਕੂਲ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ। ਪੰਜਾਬ ਸਿਵਲ ਸਕੱਤਰੇਤ ਤੇ ਰਾਜਧਾਨੀ ਚੰਡੀਗੜ੍ਹ ਤੋਂ ਕੁਝ ਕੁ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ ਇਹ ਸਕੂਲ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਮਸੌਲ ਦੇ ਸਰਕਾਰੀ ਸਕੂਲ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ। ਪੰਜਾਬ ਸਿਵਲ ਸਕੱਤਰੇਤ ਤੇ ਰਾਜਧਾਨੀ ਚੰਡੀਗੜ੍ਹ ਤੋਂ ਕੁਝ ਕੁ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਇਸ ਸਕੂਲ ਦਾ ਦੌਰਾ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਦੋ ਸਾਲ ਪਹਿਲਾਂ ਜਦੋਂ ਉਨ੍ਹਾਂ ਨੇ ਸਕੂਲ ਦਾ ਦੌਰਾ ਕੀਤਾ ਤਾਂ ਇਸ ਸਕੂਲ ਦੀ ਹਾਲਤ ਬਹੁਤ ਖਸਤਾ ਸੀ। ਸ੍ਰੀ ਬੈਂਸ ਨੇ ਕਿਹਾ ਉਨ੍ਹਾਂ ਨੇ ਸਕੂਲ ਨੂੰ ਇੱਕ ਮਾਡਲ ਸਕੂਲ ਵਿੱਚ ਬਦਲਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰਨ ਲਈ ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਆਪਕ ਵਿਕਾਸ ਕਾਰਜ ਸ਼ੁਰੂ ਕੀਤੇ। ਹੁਣ ਸਕੂਲ ਨੂੰ ਇੱਕ ਨਵੀਂ ਇਮਾਰਤ, ਬਿਹਤਰ ਕਲਾਸਰੂਮ, ਬਿਹਤਰ ਸਹੂਲਤਾਂ ਅਤੇ ਸਿੱਖਣ ਲਈ ਅਨੁਕੂਲ ਵਾਤਾਵਰਨ ਪ੍ਰਦਾਨ ਕਰਕੇ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਵਿੱਚ ਵੀ ਕਾਫ਼ੀ ਸੁਧਾਰ ਹੋਇਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਗੁਆਂਢੀ ਪਿੰਡ, ਜੋ ਕਦੇ ਸਕੂਲ ਦੀ ਹਾਲਤ ’ਤੇ ਚਿੰਤਾ ਪ੍ਰਗਟ ਕਰਦੇ ਸਨ ਹੁਣ ਮਸੌਲ ਸਕੂਲ ਨੂੰ ਦੇਖਣ ਲਈ ਆਉਂਦੇ ਹਨ। ਇਸ ਮੌਕੇ ਸਿੱਖਿਆ ਮੰਤਰੀ ਨੇ ਸਕੂਲ ਦੇ ਅਧਿਆਪਕਾਂ, ਪਿੰਡ ਦੇ ਪਤਵੰਤਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।