Last Updated:Mar 17, 2026 4:57 PM ISTਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਨਾ ਰਹੀ ਹੈ ਅਤੇ ਏਆਈ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ ਹੈ।ਸਿੱਖ ਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ AI ਵੀਡੀਓ, SGPC ਨੇ ਲਿਆ ਸਖ਼ਤ ਨੋਟਿਸ, ਦੋਸ਼ੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ਅੰਮ੍ਰਿਤਸਰ: ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਨਾਲ ਵੀਡੀਓ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਦੇ ਲਗਾਤਾਰ ਵੱਧ ਰਹੇ ਰੁਝਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਪਲੋਡ ਹੋਈਆਂ ਵੀਡੀਓ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਖਾਤਿਆਂ ਅਤੇ ਵਿਅਕਤੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਨਾ ਰਹੀ ਹੈ ਅਤੇ ਏਆਈ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਕੁਝ ਲੋਕਾਂ ਵੱਲੋਂ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਵੀਡੀਓ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਪ੍ਰਤੀ ਸਰਕਾਰ ਨੂੰ ਵੀ ਸੰਜੀਦਾ ਪਹੁੰਚ ਅਪਨਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਯਕੀਨੀ ਬਣਾਏ, ਤਾਂ ਜੋ ਕੋਈ ਵੀ ਅਜਿਹੀ ਹਰਕਤ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਵੀਡੀਓ ਨੂੰ ਅੱਗੇ ਸੇਅਰ ਨਾ ਕਰਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।ਪੰਜਾਬੀ ਖਬਰਾਂ/ ਖਬਰਾਂ/Punjab/ਸਿੱਖ ਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ AI ਵੀਡੀਓ, SGPC ਨੇ ਲਿਆ ਸਖ਼ਤ ਨੋਟਿਸ, ਦੋਸ਼ੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼Read More
- Advertisement -
Recent Posts
Most Popular
ਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਲੋਕਤੰਤਰ ਦੀ ਵੱਡੀ ਜਿੱਤ: ਜੈ...
ਸੁਪਰੀਮ ਕੋਰਟ ਵਲੋਂ 'ਆਪ' ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਪਟਿਆਲਾ ਨਿਗਮ ਚੋਣਾਂ ਦੁਬਾਰਾ ਕਰਵਾਉਣ ਦੇ ਨਿਰਦੇਸ਼ ਪਟਿਆਲਾ- ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ...
Raja Warring Audio Viral |’ਰਾਹ ‘ਚ ਵਰਦੀ ਨਾ ਪਾਉਣ ਮੁਲਾਜ਼ਮ’, ਹਿੱਟ ਲਿਸਟ ‘ਤੇ...
ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਨਾਲ ਜੁੜਿਆ ਵੱਡਾ ਦਾਅਵਾ ਕੀਤਾ ਹੈ। ਵੜਿੰਗ ਨੇ ਇੱਕ ਕਥਿਤ ਆਡੀਓ ਅਤੇ ਹਦਾਇਤਾਂ ਵਾਲਾ...
punjab da case high court summons chief secretary on october 5 |
DA ਮਾਮਲੇ ਵਿੱਚ ਇਕ ਪਾਸੇ ਮੁਲਾਜ਼ਮ ਯੂਨੀਅਨਾਂ ਦੀ ਸਰਕਾਰ ਨਾਲ ਗੱਲਬਾਤ ਅਤੇ ਦੂਜੇ ਪਾਸੇ ਹਾਈਕੋਰਟ 'ਚ ਵੀ ਸੁਣਵਾਈ। ਮਾਮਲਾ ਜਿੱਥੇ ਪੇਚੀਦਾ ਹੈ ਉਥੇ ਹੀ...
ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿਚ ‘ਨਸ਼ਾ ਮੁਕਤ ਪੰਜਾਬ ਯਾਤਰਾ ਵਿਚ ਸੰਸਦ ਮੈਂਬਰ ਸਤਨਾਮ ਸਿੰਘ...
ਮਨੋਜ ਤਿਵਾੜੀ ਨੇ ਕਿਹਾ ਕਿ ਇਹ ਮੁਹਿੰਮ ਕੇਂਦਰ ਸਰਕਾਰ ਦੇ ਵਿਆਪਕ 'ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ' ਨਾਲ ਵੀ ਜੁੜੀ ਹੋਈ ਹੈ,...
ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ...
ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਹਮਲਿਆਂ ਦੇ ਮੁੱਦੇ 'ਤੇ ਦਿੱਲੀ ਵੱਲੋਂ ਤਲਬ ਕਰਨ ਦੀ ਕੀਤੀ ਗਈ ਮੰਗ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...















