ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਚ ਕਰਵਾਇਆ ਦਾਖਲ, ਅਚਾਨਕ ਹੋਈ ਸਿਹਤ ਖਰਾਬ,

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਨੀਵਾਰ ਸ਼ਾਮ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ।ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਨੀਵਾਰ ਸ਼ਾਮ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ Heart Stent ‘ਚ ਦਿੱਕਤ ਆਉਣ ਕਰਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਪਿਛਲੇ ਸਾਲ ਵੀ ਉਹਨਾਂ ਦੀ ਸਿਹਤ ਵਿਗੜੀ ਸੀ, ਪਹਿਲਾਂ ਉਹਨਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖਲ ਕੀਤਾ ਗਿਆ ਸੀ, ਉਥੋਂ ਉਹਨਾਂ ਨੂੰ ਚੰਡੀਗੜ੍ਹ ਦੇ PGI ‘ਚ ਦਾਖ਼ਲ ਕਰਵਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਉਨ੍ਹਾਂ ਨੂੰ ਪੀ.ਜੀ.ਆਈ. ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਪਿਛਲੇ ਸਾਲ ਸਤੰਬਰ ਵਿਚ ਸਿਹਤ ਸਬੰਧੀ ਸਮੱਸਿਆ ਆਈ ਸੀ। ਇਲਾਜ ਦੌਰਾਨ ਉਨ੍ਹਾਂ ਦੇ ਦਿਲ ਵਿਚ ਬਲਾਕੇਜ ਹੋਣ ਦੀ ਗੱਲ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਫਿਰ ਉਥੋਂ ਪੀ.ਜੀ.ਆਈ. ਰੈਫਰ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਨੂੰ ਸਟੰਟ ਪਾਏ ਗਏ ਸਨ।

Post by Tarandeep singh

See also  10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ