ਸੀਐਮ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਐਕਸੀਡੈਂਟ ਚ ਜ਼ਖਮੀ ਦੀ ਮਦਦ ਕਰਨ ਵਾਲੇ ਨੂੰ ਇਨਾਮ ਮਿਲੇਗਾ।ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ 2 ਹਜ਼ਾਰ ਰੁੲਪਏ ਮਿਲਣਗੇ।ਸੀਐਮ ਮਾਨ ਨੇ ਕਿਹਾ ਹੈ ਕਿ ਸਰਕਾਰ ਮਰੀਜ਼ ਦਾ ਵੀ ਖਰਚਾ ਚੁੱਕੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਕਿਸੇ ਵੀ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ 2 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਮਰੀਜ਼ ਦੇ ਇਲਾਜ ਦਾ ਸਾਰਾ ਖਰਚ ਵੀ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਇਸ ਤੋਂ ਅੱਗੇ ਲੋਕਾਂ ਨੂੰ ਸਲਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਗੱਡੀਆਂ ਤੇ ਮੋਟਰਸਾਈਕਲ ਵਿੱਚ ‘First Aid’ ਦੀ ਕਿੱਟ ਜ਼ਰੂਰ ਰੱਖੋ।
Related posts:
ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ
"ਸ਼ਾਲੀਮਾਰ ਪ੍ਰੋਡਕਸ਼ਨ ਲਿਮਿਟੇਡ ਨੇ ਪਿਆਰ ਦੀ ਸੱਚੀ ਕਹਾਣੀ 'ਮਜਨੂੰ' ਦਾ ਪਹਿਲਾ ਪੋਸਟਰ ਕੀਤਾ ਰਿਲੀਜ਼"
ਮੌਸਮ ਵਿਭਾਗ ਦਾ ਅਲਰਟ , ਮਾਰਚ ਵਿੱਚ ਵੀ ਪਵੇਗੀ ਅੱਤ ਦੀ ਗਰਮੀ