‘ਸੁਖਬੀਰ ਬਾਦਲ ਨਾਲ ਗਠਜੋੜ ਨਾਲੋਂ ਵਧੀਆ ਅਸੀਂ ਘਰੇ ਬੈਠ ਜਾਈਏ’ ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ It is better for us to sit at home than to form an alliance with Sukhbir Badal says Harpreet Singh hs | ਪਟਿਆਲਾ ਖ਼ਬਰਾਂ (Patiala News)

0
3
'ਸੁਖਬੀਰ ਬਾਦਲ ਨਾਲ ਗਠਜੋੜ ਨਾਲੋਂ ਵਧੀਆ ਅਸੀਂ ਘਰੇ ਬੈਠ ਜਾਈਏ' ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ It is better for us to sit at home than to form an alliance with Sukhbir Badal says Harpreet Singh hs | ਪਟਿਆਲਾ ਖ਼ਬਰਾਂ (Patiala News)

Last Updated:Mar 28, 2026 4:42 PM ISTਸਮਾਣਾ ਵਿੱਚ ਅੱਜ ਸਿਆਸੀ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖਤ, ਸਾਬਕਾ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸਮਾਣਾ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਨਿਰਮਲ ਸਿੰਘ ਨੂੰ ਸਿਰੋਪਾ ਪਾ ਕੇ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਸਤਨਾਮ ਸਿੰਘ ਅਤੇ ਹੋਰ ਸਾਥੀਆਂ ਨੇ ਵੀ ਪਾਰਟੀ ਜੁਆਇਨ ਕੀਤੀ।+
ਸਮਾਣਾ : ਸਮਾਣਾ ਵਿੱਚ ਅੱਜ ਸਿਆਸੀ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖਤ, ਸਾਬਕਾ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸਮਾਣਾ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਨਿਰਮਲ ਸਿੰਘ ਨੂੰ ਸਿਰੋਪਾ ਪਾ ਕੇ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਸਤਨਾਮ ਸਿੰਘ ਅਤੇ ਹੋਰ ਸਾਥੀਆਂ ਨੇ ਵੀ ਪਾਰਟੀ ਜੁਆਇਨ ਕੀਤੀ। ਇਸ ਮੌਕੇ ‘ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਮੌਜੂਦ ਰਹੇ। ਸਮਾਣਾ ਵਿੱਚ ਹੋਈ ਇਸ ਵੱਡੀ ਸਿਆਸੀ ਗਤੀਵਿਧੀ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ ‘ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਬਾਹਰੀ ਤੱਤ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਪ੍ਰਵਾਸੀ ਲੋਕ ਪੰਜਾਬ ਲਈ ਖਤਰੇ ਦੀ ਘੰਟੀ ਬਣ ਰਹੇ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਰੇਤਾ-ਬਜਰੀ ਮਾਫੀਆ ਅਤੇ ਡਰੱਗ ਤਸਕਰੀ ਵਰਗੀਆਂ ਗਤੀਵਿਧੀਆਂ ਤੋਂ ਪੰਜਾਬ ਨੂੰ ਬਚਾਉਣ ਦੀ ਲੋੜ ਹੈ।ਉਨ੍ਹਾਂ ਨੇ ਬੇਅਦਬੀ ਕਾਨੂੰਨ ਬਾਰੇ ਵੀ ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਪਹਿਲਾਂ ਵੀ ਕਾਨੂੰਨ ਬਣੇ ਹਨ, ਪਰ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਤੋਂ ਉਨ੍ਹਾਂ ਨੂੰ ਕੋਈ ਵੱਡੀ ਉਮੀਦ ਨਹੀਂ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਕਾਲੀ ਦਲ (ਪੁਨਰ ਸੁਰਜੀਤ) 2027 ਚੋਣਾਂ ਲਈ ਪੂਰੀ ਤਿਆਰੀ ਕਰ ਰਿਹਾ ਹੈ ਅਤੇ ਅਕਾਲੀ ਦਲ ਬਾਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਨੂੰ ਨਕਾਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਿੱਤ ਵਿੱਚ ਕੰਮ ਕਰਨ ਵਾਲੀਆਂ ਪਾਰਟੀਆਂ ਨਾਲ ਸਮਝੌਤਾ ਕੀਤਾ ਜਾ ਸਕਦਾ ਹੈ। ਨਿਰਮਲ ਸਿੰਘ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਸਿਆਸਤ ਤੋਂ ਦੂਰ ਰਹੇ, ਪਰ ਮੌਜੂਦਾ ਹਾਲਾਤਾਂ ਵਿੱਚ ਆਮ ਆਦਮੀ ਦੀ ਆਵਾਜ਼ ਦਬ ਰਹੀ ਹੈ। ਉਨ੍ਹਾਂ ਨੇ ਸੁਰਜੀਤ ਸਿੰਘ ਰੱਖੜਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਦੁਬਾਰਾ ਸਿਆਸਤ ਵਿੱਚ ਆਉਣ ਲਈ ਪ੍ਰੇਰਿਤ ਕੀਤਾ।Location :Samana,Patiala,PunjabRead More

Rozana Times

LEAVE A REPLY

Please enter your comment!
Please enter your name here