ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਹੱਲਾ ਕਲੀਨਿਕ ਖੋਲ੍ਹਣ ਦੇ ਮਾਮਲੇ ਉੱਪਰ ਘੇਰਦਿਆਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਰਕਾਰੀ ਹਸਪਤਾਲਾਂ ਦਾ ਇੰਨਾ ਬੁਰਾ ਹਾਲ ਹੈ ਕਿ ਮਰੀਜ਼ ਟੀਕੇ ਲਵਾਉਣ ਲਈ ਆਪ ਸਰਿੰਜਾਂ ਲਿਆ ਰਹੇ ਹਨ।
ਸੁਖਬੀਰ ਬਾਦਲ ਨੇ ਆਪਣੇ ਬੇਸਬੁੱਕ ਉੱਪਰ ਪੋਸਟ ਸੇਅਰ ਕਰਦਿਆਂ ਲਿਖਿਆ ਹੈ ਕਿ ਸਰਕਾਰੀ ਹਸਪਤਾਲਾਂ ‘ਚ ਮਰੀਜ਼ ਟੀਕੇ ਲਵਾਉਣ ਲਈ ਆਪ ਸਰਿੰਜਾਂ ਤੱਕ ਲਿਆਉਣ ਲਈ ਮਜਬੂਰ ਹਨ, ਪਰ ਦਿੱਲੀ ਦੇ ਹਾਕਮਾਂ ਦੀ ਕਠਪੁਤਲੀ ਬਣੇ ਭਗਵੰਤ ਮਾਨ ‘ਬੇਕਾਰ’ ਮੁਹੱਲਾ ਕਲੀਨਿਕਾਂ ਦੇ ਪ੍ਰਚਾਰ ‘ਤੇ 30 ਕਰੋੜ ਰੁਪਏ ਬਰਬਾਦ ਕਰਨ ‘ਤੇ ਤੁਲਿਆ ਹੋਇਆ ਹੈ। ਜੇਕਰ ਕੋਈ ਅਧਿਕਾਰੀ ਇਸ ਬਰਬਾਦੀ ‘ਤੇ ਇਤਰਾਜ਼ ਕਰਦਾ ਹੈ, ਤਾਂ ਉਸ ਨੂੰ ਬਾਹਰ ਕੱਢ ਦਿੱਤਾ ਜਾਂਦਾ ਹੈ। ਬੇਹੱਦ ਸ਼ਰਮਨਾਕ!
ਦੱਸ ਦਈਏ ਕਿ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦਾ ਦਾਅਵਾ ਕਰਦਿਆਂ 27 ਜਨਵਰੀ ਨੂੰ 500 ਹੋਰ ਮੁਹੱਲਾ ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ। ਇਸ ਦੀ ਸ਼ੁਰੂਆਤ ਸੀਐਮ ਭਗਵੰਤ ਮਾਨ ਅੰਮ੍ਰਿਤਸਰ ਤੋਂ ਕਰਨਗੇ। ਇਸ ਦੇ ਲਈ ਸਥਾਨਕ ਵਿਧਾਇਕਾਂ ਸਮੇਤ ਹੋਰ ਆਗੂਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
Post By Tarandeep singh