ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ! ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ
ਜਾਣੋ ਸੁਖਬੀਰ ਬਾਦਲ ਦੇ ਬੇਗੋਵਾਲ ਦੌਰੇ ਅਤੇ ਬੀਬੀ ਜਗੀਰ ਕੌਰ ਦੇ ਸਿਆਸੀ ਸਫ਼ਰ ਬਾਰੇ। ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਵੱਡੇ ਲੀਡਰ ਦੀ ਭਲਕੇ ਅਕਾਲੀ ਦਲ ਵਿੱਚ ਹੋਵੇਗੀ ਘਰ ਵਾਪਸੀਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਦੀ ਮੁੜ ਪਾਰਟੀ ਵਿੱਚ ਵਾਪਸੀ ਹੋਣ ਜਾ ਰਹੀ ਹੈ। ਬੇਗੋਵਾਲ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣਗੇ।ਜਾਰੀ ਕੀਤੇ ਗਏ ਸੱਦਾ ਪੱਤਰ ਅਨੁਸਾਰ ਸੁਖਬੀਰ ਸਿੰਘ ਬਾਦਲ ਬੇਗੋਵਾਲ ਪਹੁੰਚਣਗੇ। ਇਸ ਮੌਕੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਸੁਖਬੀਰ ਬਾਦਲ ਇਕੱਠ ਨੂੰ ਸੰਬੋਧਨ ਵੀ ਕਰਨਗੇ।ਬੀਬੀ ਜਗੀਰ ਕੌਰ ਦੀ ਵਾਪਸੀ ਨਾਲ ਦੋਆਬੇ ਦੀ ਸਿਆਸਤ ਵਿੱਚ ਆਵੇਗੀ ਨਵੀਂ ਹਲਚਲਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਨੂੰ ਕਪੂਰਥਲਾ ਜ਼ਿਲ੍ਹੇ ਸਮੇਤ ਪੂਰੇ ਦੋਆਬਾ ਖੇਤਰ ਦੀ ਸਿਆਸਤ ਲਈ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੀ ਵਾਪਸੀ ਨਾਲ ਅਕਾਲੀ ਦਲ ਦੀ ਸਿਆਸੀ ਸਰਗਰਮੀ ਨੂੰ ਨਵੀਂ ਦਿਸ਼ਾ ਮਿਲਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਕਰੀਬ ਦੋ ਸਾਲਾਂ ਤੋਂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜੇ ਹੋਏ ਸਨ। ਹਾਲ ਹੀ ਦੇ ਮਹੀਨਿਆਂ ਵਿੱਚ ਉਨ੍ਹਾਂ ਨੇ ਪੰਜਾਬ ਦੀ ਸਿਆਸਤ ਵਿੱਚ ਦਿਸ਼ਾਹੀਣਤਾ ਦਾ ਹਵਾਲਾ ਦਿੰਦਿਆਂ ਆਪਣੀ ਪਾਰਟੀ ਦੀ ਜਨਤਕ ਤੌਰ ‘ਤੇ ਆਲੋਚਨਾ ਵੀ ਕੀਤੀ ਸੀ। ਹੁਣ ਹੋਣ ਵਾਲੇ ਸਮਾਗਮ ‘ਤੇ ਸਿਆਸੀ ਮਾਹਿਰਾਂ ਅਤੇ ਅਕਾਲੀ ਵਰਕਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਕੌਣ ਹਨ ਬੀਬੀ ਜਗੀਰ ਕੌਰ? ਜਾਣੋ ਸਿਆਸੀ ਅਤੇ ਧਾਰਮਿਕ ਸਫ਼ਰਬੀਬੀ ਜਗੀਰ ਕੌਰ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਅਤੇ ਪੰਥਕ ਸ਼ਖਸੀਅਤਾਂ ਵਿੱਚੋਂ ਇੱਕ ਹਨ। ਉਨ੍ਹਾਂ ਦਾ ਜਨਮ 15 ਅਕਤੂਬਰ 1954 ਨੂੰ ਭੁਲੱਥ ਵਿਖੇ ਹੋਇਆ ਸੀ। ਉਨ੍ਹਾਂ ਨੇ ਚੰਡੀਗੜ੍ਹ ਦੇ ਸਰਕਾਰੀ ਗਰਲਜ਼ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਐੱਮ.ਜੀ.ਐੱਨ. ਕਾਲਜ ਜਲੰਧਰ ਤੋਂ ਬੀ.ਐੱਡ. ਦੀ ਡਿਗਰੀ ਹਾਸਲ ਕੀਤੀ।ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਬੇਗੋਵਾਲ ਦੇ ਇੱਕ ਸਕੂਲ ਵਿੱਚ ਅਧਿਆਪਕਾ ਵਜੋਂ ਸੇਵਾਵਾਂ ਨਿਭਾਈਆਂ। ਸਾਲ 1982 ਵਿੱਚ ਪਤੀ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੇ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਸ਼ੁਰੂ ਕੀਤੀ। ਉਹ ਡੇਰਾ ਬਾਬਾ ਸੰਤ ਪ੍ਰੇਮ ਸਿੰਘ ਜੀ ਦੀ ਮੁੱਖ ਸੇਵਾਦਾਰ ਵੀ ਹਨ।SGPC ਦੀ ਪਹਿਲੀ ਮਹਿਲਾ ਪ੍ਰਧਾਨ ਬਣਨ ਦਾ ਮਾਣਬੀਬੀ ਜਗੀਰ ਕੌਰ ਦੇ ਨਾਂ ਇੱਕ ਵੱਡੀ ਪ੍ਰਾਪਤੀ ਇਹ ਵੀ ਦਰਜ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨ ਬਣਨ ਵਾਲੀ ਪਹਿਲੀ ਮਹਿਲਾ ਹਨ। ਉਨ੍ਹਾਂ ਨੇ ਮਾਰਚ 1999 ਤੋਂ ਨਵੰਬਰ 2000 ਤੱਕ ਇਸ ਅਹੁਦੇ ‘ਤੇ ਸੇਵਾਵਾਂ ਨਿਭਾਈਆਂ ਅਤੇ ਬਾਅਦ ਵਿੱਚ ਵੀ ਇਸ ਅਹੁਦੇ ‘ਤੇ ਰਹੇ। ਉਨ੍ਹਾਂ ਨੇ 1995 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਸਾਲ 1997 ਵਿੱਚ ਉਹ ਪੰਜਾਬ ਸਰਕਾਰ ਵਿੱਚ ਮੰਤਰੀ ਵੀ ਬਣੇ। ਹੁਣ ਉਨ੍ਹਾਂ ਦੀ ਅਕਾਲੀ ਦਲ ਵਿੱਚ ਸੰਭਾਵਿਤ ਵਾਪਸੀ ਨੂੰ ਪਾਰਟੀ ਲਈ ਇੱਕ ਮਹੱਤਵਪੂਰਨ ਸਿਆਸੀ ਕਦਮ ਵਜੋਂ ਦੇਖਿਆ ਜਾ ਰਿਹਾ ਹੈ।Read More







