ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ: CM ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਵਿਚ SYL ਨੂੰ ਲੈ ਕੇ ਸਿਆਸੀ ਲੀਡਰ ਆਹਮੋ-ਸਾਹਮਣੇ ਹੋ ਗਏ ਹਨ। ਜਿਥੇ ਇਕ ਪਾਸੇ ਵਿਰੋਧੀ ਧਿਰ ਮੌਜੂਦਾ ਸਰਕਾਰ ਨੂੰ SYL ਦੇ ਮੁੱਦੇ ਤੇ ਲਗਾਤਾਰ ਘੇਰਦੀ ਨਜ਼ਰ ਆ ਰਹੀ ਹੈ ਉਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਵਿਰੋਧ ਧਿਰ ਦੇ ਨੇਤਾਵਾਂ ਨੂੰ ਇਸ ਮੁੱਦੇ ਤੇ ਬਹਿਸ ਕਰਨ ਲਈ ਖੁਲ੍ਹਾਂ ਸੱਦਾ ਦੇ ਦਿੱਤਾ ਹੈ। ਉਨ੍ਹਾਂ ਇਸ ਮੁੱਦੇ ਤੇ ਬਹਿਸ ਲਈ ਚੰਡੀਗੜ੍ਹ ਵਿਖੇ ਟੈਗੋਰ ਥਿਏਟਰ ਵੀ ਬੁੱਕ ਕਰ ਲਿਆ ਹੈ। ਇਸਦੀ ਬਣਦੀ ਸਾਰੀ ਕਾਰਵਾਈ ਵੀ ਪੂਰੀ ਕਰ ਲਈ ਗਈ ਹੈ।

Big News : Bhagwant Mann ਨੇ ਫੇਰ ਕਰਤਾ ਚੈਲੰਜ? ਪਿੱਠ ਲਵਾ ਕੇ ਮੋੜੂ ਸਭ ਨੂੰ ਘਰੇ!

CM ਮਾਨ ਨੇ ਇਸ ‘ਤੇ ਗੱਲ ਕਰਦੇ ਹੋਏ ਸ਼ੋਸ਼ਲ ਮੀਡੀਆਂ ਐਕਸ ‘ਤੇ ਇਕ ਪੋਸਟ ਸਾਂਝੀ ਕੀਤੀ ਜਿਸ ‘ਚ ਉਨ੍ਹਾਂ ਲਿਖਿਆ ਕਿ “ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…।”

 

See also  ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ