ਸੁਲਤਾਨਪੁਰ ਲੋਧੀ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ….ਧਰਮ ਪ੍ਰਚਾਰ ਦੀ ਨਵੀਂ ਲਹਿਰ ਸ਼ੁਰੂ ਕਰਨ ਦਾ ਦਿੱਤਾ ਸੱਦਾ… | ਪੰਜਾਬ ਖ਼ਬਰਾਂ

0
7
ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ... | ਪੰਜਾਬ ਖ਼ਬਰਾਂ

ਕਪੂਰਥਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਨਵੇਂ ਬਣੇ ਖਜ਼ਾਨਾ ਗਿਣਤੀ ਹਾਲ ਦਾ ਰਸਮੀ ਉਦਘਾਟਨ ਵੀ ਕੀਤਾ। ਇਸ ਮੌਕੇ ਐਸਜੀਪੀਸੀ ਦੇ ਅਧਿਕਾਰੀ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ, ਧਾਰਮਿਕ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ। ਸੁਲਤਾਨਪੁਰ ਲੋਧੀ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ….ਧਰਮ ਪ੍ਰਚਾਰ ਦੀ ਨਵੀਂ ਲਹਿਰ ਸ਼ੁਰੂ ਕਰਨ ਦਾ ਦਿੱਤਾ ਸੱਦਾ…ਕਪੂਰਥਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਨਵੇਂ ਬਣੇ ਖਜ਼ਾਨਾ ਗਿਣਤੀ ਹਾਲ ਦਾ ਰਸਮੀ ਉਦਘਾਟਨ ਵੀ ਕੀਤਾ। ਇਸ ਮੌਕੇ ਐਸਜੀਪੀਸੀ ਦੇ ਅਧਿਕਾਰੀ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ, ਧਾਰਮਿਕ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਫਿਲਮ “ਸਤਲੁਜ” ਵਿੱਚ ਦਰਸਾਏ ਗਏ 25 ਹਜ਼ਾਰ ਲਾਸ਼ਾਂ ਦੇ ਅੰਕੜੇ ਨੂੰ ਚੁਣੌਤੀ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਚੈਲੇਂਜ ਤਾਂ ਕੋਈ ਵੀ ਕਰ ਸਕਦਾ ਹੈ, ਪਰ ਜਿਸ ਨੇ ਇਹ ਰਿਕਾਰਡ ਤਿਆਰ ਕੀਤਾ ਹੈ, ਉਹ ਸਮੇਂ ਸਿਰ ਉਸ ਨਾਲ ਸੰਬੰਧਿਤ ਦਸਤਾਵੇਜ਼, ਸਬੂਤ ਅਤੇ ਰਿਕਾਰਡ ਵੀ ਜ਼ਰੂਰ ਪੇਸ਼ ਕਰੇਗਾ।” ਉਨ੍ਹਾਂ ਕਿਹਾ ਕਿ ਇਤਿਹਾਸ ਨਾਲ ਜੁੜੇ ਕਿਸੇ ਵੀ ਮਾਮਲੇ ‘ਤੇ ਤੱਥਾਂ ਅਤੇ ਪ੍ਰਮਾਣਾਂ ਦੇ ਆਧਾਰ ‘ਤੇ ਹੀ ਗੱਲ ਹੋਣੀ ਚਾਹੀਦੀ ਹੈ।ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਕਸੂਰ ਮਾਰੇ ਗਏ ਲੋਕਾਂ ਦੀ ਪੂਰੀ ਜਾਣਕਾਰੀ ਜਨਤਕ ਕਰਨ ਦੀ ਕੀਤੀ ਅਪੀਲ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਜਾਂ ਦਿਸ਼ਾ-ਨਿਰਦੇਸ਼ ਮਿਲਣਗੇ, ਐਸਜੀਪੀਸੀ ਉਨ੍ਹਾਂ ਦੀ ਪੂਰੀ ਤਨਦੇਹੀ ਅਤੇ ਸਤਿਕਾਰ ਨਾਲ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਸਾਕਾ ਨੀਲਾ ਤਾਰਾ (ਆਪਰੇਸ਼ਨ ਬਲੂ ਸਟਾਰ) ਦੌਰਾਨ ਸ਼ਹੀਦ ਹੋਏ ਵੱਡੀ ਗਿਣਤੀ ਸਿੰਘਾਂ ਦੀਆਂ ਤਸਵੀਰਾਂ ਸਥਾਪਿਤ ਕਰ ਚੁੱਕੀ ਹੈ ਅਤੇ ਪੰਥਕ ਇਤਿਹਾਸ ਨੂੰ ਸੰਭਾਲਣ ਲਈ ਲਗਾਤਾਰ ਯਤਨ ਕਰ ਰਹੀ ਹੈ।ਆਪਣੇ ਦੌਰੇ ਦੌਰਾਨ ਐਸਜੀਪੀਸੀ ਪ੍ਰਧਾਨ ਨੇ ਧਰਮ ਪ੍ਰਚਾਰਕਾਂ, ਕਥਾਵਾਚਕਾਂ ਅਤੇ ਗੁਰਮਤਿ ਪ੍ਰਚਾਰ ਨਾਲ ਜੁੜੇ ਸੇਵਾਦਾਰਾਂ ਨਾਲ ਵਿਸ਼ੇਸ਼ ਬੈਠਕ ਵੀ ਕੀਤੀ। ਇਸ ਬੈਠਕ ਵਿੱਚ ਗੁਰਮਤਿ ਪ੍ਰਚਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਅਤੇ ਸਮਾਜ ਵਿੱਚ ਧਾਰਮਿਕ ਜਾਗਰੂਕਤਾ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਧਰਮ ਪ੍ਰਚਾਰ ਦੀ ਇੱਕ ਨਵੀਂ ਲਹਿਰ ਸ਼ੁਰੂ ਕੀਤੀ ਜਾਵੇ। ਇਸ ਮੰਤਵ ਨਾਲ ਪੰਜਾਬ ਦੇ ਹਰ ਹਲਕੇ ਵਿੱਚ ਧਾਰਮਿਕ ਸਮਾਗਮ, ਕਥਾ-ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਸਿਰਫ਼ ਧਾਰਮਿਕ ਸਮਾਗਮਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਸਮਾਜ ਵਿੱਚ ਨੈਤਿਕ ਕਦਰਾਂ-ਕੀਮਤਾਂ, ਆਪਸੀ ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਨ ਦਾ ਸਾਧਨ ਬਣਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਅੱਜ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਨਵੀਂ ਪੀੜ੍ਹੀ ਆਪਣੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲੇਗੀ ਤਾਂ ਸਮਾਜ ਵਿੱਚ ਫੈਲ ਰਹੀਆਂ ਕਈ ਸਮਾਜਿਕ ਬੁਰਾਈਆਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਦੂਰ ਕੀਤਾ ਜਾ ਸਕੇਗਾ।ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪ੍ਰਬੰਧਕਾਂ ਅਤੇ ਐਸਜੀਪੀਸੀ ਅਧਿਕਾਰੀਆਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਵੀ ਕੀਤਾ ਗਿਆ।ਪੰਜਾਬੀ ਖਬਰਾਂ/ ਖਬਰਾਂ/Punjab/ਸੁਲਤਾਨਪੁਰ ਲੋਧੀ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ….ਧਰਮ ਪ੍ਰਚਾਰ ਦੀ ਨਵੀਂ ਲਹਿਰ ਸ਼ੁਰੂ ਕਰਨ ਦਾ ਦਿੱਤਾ ਸੱਦਾ..

Rozana Times

LEAVE A REPLY

Please enter your comment!
Please enter your name here