ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨਾਲ 18 ਨਵੰਬਰ ਨੂੰ ਮੀਟਿੰਗ ਕਰੇਗੀ ਤਾਲਮੇਲ ਕਮੇਟੀ |

0
5
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 525 ਥਾਵਾਂ ’ਤੇ ਛਾਪੇਮਾਰੀ, 163 ਗ੍ਰਿਫ਼ਤਾਰ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ‘ਤੇ ਸਹਿਮਤੀ ਬਣਾਉਣ ਲਈ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ 18 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰੇਗੀ।ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨਾਲ 18 ਨਵੰਬਰ ਨੂੰ ਮੀਟਿੰਗ ਕਰੇਗੀ ਤਾਲਮੇਲ ਕਮੇਟੀਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਚੱਲ ਰਹੇ ਵਿਵਾਦ ਅਤੇ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨਾਲ ਗੱਲਬਾਤ ਕਰਨ ਦੀ ਪਹਿਲ ਕੀਤੀ ਹੈ। ਤਾਲਮੇਲ ਕਮੇਟੀ 18 ਨਵੰਬਰ 2026 ਨੂੰ ਦੁਪਹਿਰ 12 ਵਜੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਰਕਟ ਹਾਊਸ ਵਿਖੇ ਪਹੁੰਚੇਗੀ।ਅੱਜ ਚੰਡੀਗੜ੍ਹ ਵਿਖੇ ਹੋਈ ਤਾਲਮੇਲ ਕਮੇਟੀ ਦੀ ਚੌਥੀ ਮੀਟਿੰਗ ਤੋਂ ਬਾਅਦ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸੰਵੇਦਨਸ਼ੀਲ ਮਾਮਲੇ ਦਾ ਹੱਲ ਆਪਸੀ ਵਿਚਾਰ-ਵਟਾਂਦਰੇ ਅਤੇ ਸਹਿਮਤੀ ਨਾਲ ਕੱਢਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਸਿੱਖ ਵਿਦਵਾਨਾਂ ਦੀ ਪੰਜ ਮੈਂਬਰੀ ਕਮੇਟੀ ਦੇ ਕੋਆਰਡੀਨੇਟਰ ਨੂੰ ਪੱਤਰ ਵੀ ਭੇਜਿਆ ਗਿਆ ਹੈ।ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੱਲ ਕੱਢਣ ਦੀ ਅਪੀਲਤਾਲਮੇਲ ਕਮੇਟੀ ਨੇ ਪੰਜ ਮੈਂਬਰੀ ਕਮੇਟੀ ਨੂੰ 18 ਨਵੰਬਰ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਕਮੇਟੀ ਮੈਂਬਰਾਂ ਨੇ ਭਰੋਸਾ ਦਿੱਤਾ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਦਾ ਗੰਭੀਰਤਾ ਨਾਲ ਹੱਲ ਕੱਢਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਮੀਟਿੰਗ ਦੌਰਾਨ ਸਾਰੇ ਮੈਂਬਰਾਂ ਨੇ ਇਕਮਤ ਹੋ ਕੇ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਤਾਲਮੇਲ ਕਮੇਟੀ ਹਮੇਸ਼ਾ ਤਿਆਰ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਬਣੀ ਸੀ ਸੱਤ ਮੈਂਬਰੀ ਕਮੇਟੀਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 31 ਜੁਲਾਈ 2026 ਨੂੰ ਪੱਤਰ ਨੰਬਰ ਅ.ਤ./26/248 ਰਾਹੀਂ ਪੰਜਾਬ ਸਰਕਾਰ ਨੂੰ ਕਿਹਾ ਗਿਆ ਸੀ ਕਿ ਇਸ ਐਕਟ ਸਬੰਧੀ ਵਿਚਾਰ-ਵਟਾਂਦਰੇ ਅਤੇ ਸਹਿਮਤੀ ਬਣਾਉਣ ਲਈ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ।ਇਸ ਉੱਚ ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਲਾਅ ਅਫਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਪੀਸੀਐਸ ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਕਮੇਟੀ ਦਾ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।18 ਨਵੰਬਰ ਦੀ ਮੀਟਿੰਗ ਤੋਂ ਸਾਰਥਕ ਗੱਲਬਾਤ ਦੀ ਉਮੀਦਤਾਲਮੇਲ ਕਮੇਟੀ ਦੇ ਮੈਂਬਰਾਂ ਅਨੁਸਾਰ 18 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦਾ ਮੁੱਖ ਉਦੇਸ਼ ਇਸ ਅਹਿਮ ਮਸਲੇ ‘ਤੇ ਉਸਾਰੂ ਅਤੇ ਸਾਰਥਕ ਗੱਲਬਾਤ ਨੂੰ ਅੱਗੇ ਵਧਾਉਣਾ ਹੈ। ਇਸ ਦੌਰਾਨ ਸਾਰੇ ਸਬੰਧਤ ਸੁਝਾਵਾਂ ਅਤੇ ਵੱਖ-ਵੱਖ ਵਿਚਾਰਾਂ ਨੂੰ ਉਚਿਤ ਮਹੱਤਤਾ ਦੇ ਕੇ ਆਪਸੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।Read More

Rozana Times

LEAVE A REPLY

Please enter your comment!
Please enter your name here