Last Updated:Mar 18, 2026 1:19 PM ISTਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼ ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਆਗਾਹ ਕਰਦਿਆਂ ਕਿਹਾ ਕਿ ਜਦੋਂ ਵੀ ਏਆਈ ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅਗਾਂਹ ਸਾਂਝੀ ਕਰਨ ਦੀ ਬਜਾਏ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਅਕਸਰ ਹੀ ਜਦੋਂ ਕੋਈ ਏਆਈ ਨਾਲ ਬਣੀ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਉਂਦੀ ਹੈ ਤਾਂ ਸਾਡੇ ਲੋਕ ਉਸ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਮੰਚਾਂ ਉੱਤੇ ਅਪਲੋਡ ਜਾਂ ਸਾਂਝਾ ਕਰਕੇ ਹੋਰ ਵੀ ਅਗਾਂਹ ਫੈਲਾ ਦਿੰਦੇ ਹਨ, ਜਿਸ ਨਾਲ ਸ਼ਰਾਰਤੀ ਅਨਸਰਾਂ ਦਾ ਮੰਤਵ ਪੂਰਾ ਹੁੰਦਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਹੋਰ ਵੀ ਸੱਟ ਵੱਜਦੀ ਹੈ। ਇਸ ਦੀ ਬਜਾਏ ਵੀਡੀਓ, ਫੋਟੋ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ ਅਤੇ ਉਸ ਨੂੰ ਕਿਤੇ ਵੀ ਸਾਂਝਾ ਨਾ ਕੀਤਾ ਜਾਵੇ ਤਾਂ ਜੋ ਉਹ ਸਮੱਗਰੀ ਖਤਮ ਹੋ ਸਕੇ। ਉਨ੍ਹਾਂ ਕਿਹਾ ਕਿ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਵੀ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਏਆਈ ਸਮੱਗਰੀ ਨੂੰ ਡਾਊਨਲੋਡ ਕਰਕੇ ਆਪਣੇ ਮੰਚਾਂ ਉੱਤੇ ਅਪਲੋਡ ਨਾ ਕਰਨ, ਇਸ ਨਾਲ ਭਾਵਨਾਵਾਂ ਨੂੰ ਹੋਰ ਵੀ ਸੱਟ ਵੱਜਦੀ ਹੈ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਵੀ ਹਦਾਇਤ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਸਖਤੀ ਵਰਤੀ ਜਾਵੇ ਅਤੇ ਆਪਣੇ ਆਪ ਨੋਟਿਸ ਲੈ ਕਿ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਏਆਈ ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਵਰਤਾਰੇ ਨੂੰ ਠੱਲ੍ਹਣ। ਇਸ ਨੂੰ ਰੋਕਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਠੋਸ ਏਆਈ ਨੀਤੀ ਬਣਾਈ ਜਾਵੇ ਜਿਸ ਅਨੁਸਾਰ ਕਿਸੇ ਵੀ ਏਆਈ ਟੂਲ/ਸਾਫ਼ਟਵੇਅਰ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਨਾ ਬਣਾਈ ਜਾ ਸਕੇ ਅਤੇ ਨਾ ਹੀ ਅਪਲੋਡ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਜੇਕਰ ਅਜਿਹੀ ਇਤਰਾਜ਼ਯੋਗ ਸਮੱਗਰੀ ਦੀ ਪਛਾਣ ਜਨਤਕ ਹੋਣ ਤੋਂ ਪਹਿਲਾਂ ਹੀ ਹੋ ਜਾਵੇ ਤਾਂ ਇਸ ਨਾਲ ਇਹ ਵਰਤਾਰਾ ਕਾਫੀ ਹੱਦ ਤੱਕ ਠੱਲ੍ਹਿਆ ਜਾ ਸਕਦਾ ਹੈ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਏਆਈ ਤਕਨਾਲੋਜੀ ਮਾੜੀ ਨਹੀਂ ਅਤੇ ਜੇਕਰ ਤਕਨੀਕ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਚੰਗਾ ਸਮਾਜ ਸਿਰਜਿਆ ਜਾ ਸਕਦਾ ਹੈ ਪਰ ਜਦੋਂ ਧਰਮਾਂ ਦੇ ਸਿਧਾਂਤਾਂ, ਪਰੰਪਰਾਵਾਂ ਅਤੇ ਇਤਿਹਾਸ ਆਦਿ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਇਹ ਆਧੁਨਿਕ ਤਕਨੀਕ ਵੀ ਸਵਾਲਾਂ ਦੇ ਘੇਰੇ ਵਿੱਚ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਸੰਗਤ ਇੱਕ ਲਹਿਰ ਵਜੋਂ ਵੱਧ ਤੋਂ ਵੱਧ ਸ਼ਮੂਲੀਅਤ ਕਰੇ ਅਤੇ ਸੰਜੀਦਗੀ ਨਾਲ ਇਸ ਦੇ ਵਿਰੁੱਧ ਠੋਸ ਕਾਰਜ ਕੀਤੇ ਜਾਣ।Location :Chandigarh,Chandigarh,ChandigarhRead More
- Advertisement -
Recent Posts
Most Popular
Sukhna Lake closed to the general public from today March 26th to 1-30 PM...
Last Updated:Mar 26, 2026 5:24 PM ISTSukhna Lake closed- ਅੱਜ 26 ਮਾਰਚ ਤੋਂ ਲੈ ਕੇ 28 ਮਾਰਚ ਦੁਪਹਿਰ 1:30 ਵਜੇ ਤੱਕ ਸੁਖਨਾ ਝੀਲ ਨੂੰ...
ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ...
ਚੰਡੀਗੜ੍ਹ 26 ਮਾਰਚ, 2026:
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ...
ਚੰਡੀਗੜ੍ਹ, 26 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ...
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ...
ਚੰਡੀਗੜ੍ਹ, 26 ਮਾਰਚ 2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ...
ਡੇਰਾਬੱਸੀ ਪੁਲਿਸ ਦੀ ਵੱਡੀ ਕਾਮਯਾਬੀ, 48 ਘੰਟਿਆਂ ਵਿੱਚ ਸੁਲਝਾਇਆ ਕਤਲ ਦੀ ਕੋਸ਼ਿਸ਼ ਦਾ ਮਾਮਲਾ,...
Last Updated:Mar 26, 2026 10:01 PM ISTਐੱਸ.ਐੱਸ.ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 24 ਮਾਰਚ ਨੂੰ ਇੱਕ ਅਣਪਛਾਤਾ ਵਿਅਕਤੀ ਹੈਲਮੈਟ ਪਹਿਨ ਕੇ ਕਿੰਗਜ਼ ਵੈਲੀ...















