ਅੰਮ੍ਰਿਤਸਰ, 1 ਅਗਸਤ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ਉਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਹੀ ਫੈਸਲਾ ਕਰਨਾ ਚਾਹੀਦਾ ਹੈ।ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਪਰਚੇ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾਅੰਮ੍ਰਿਤਸਰ, 1 ਅਗਸਤ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ਉਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਹੀ ਫੈਸਲਾ ਕਰਨਾ ਚਾਹੀਦਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਦੁਨੀਆ ਭਰ ਦੀ ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਅਤੇ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਲਾਂਘੇ ਦਾ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਇਹ ਲਾਂਘਾਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸਾ਼ਤੀ ਦਾ ਸੁਨੇਹਾ ਹੈ, ਜਿਸ ਤੇ ਕਿਸੇ ਨੂੰ ਇਤਰਾਜ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਉਤਨਾ ਹੀ ਮਹੱਤਵਪੂਰਨ ਹੈ। ਇਸ ਲਈ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕਰਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ।ਪੰਜਾਬੀ Read More
- Advertisement -
Recent Posts
Most Popular
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ?
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ 'ਚ ਨਵੀਂ ਜਾਨ ਫੂਕੀ ਹੈ ? ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ? ਕੀ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ...
ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ।ਪੰਜਾਬ ਦੇ ਸਿਹਤ...
ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ...
ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ...
ਮਾਨ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ ‘ਚ :...
ਮੋਹਾਲੀ ਕਾਰਪੋਰੇਸ਼ਨ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਲੋਕਾਂ ਨੂੰ ਸਮਰਪਿਤ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ: ਕੇਜਰੀਵਾਲ |
ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ - ਕੇਜਰੀਵਾਲਪੂਰੇ ਭਾਰਤ ਵਿੱਚ ਗੁਜਰਾਤ ਦੇ ਮੁੰਦਰਾ...















