ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

0
1
ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ | ਪੰਜਾਬ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਆਖਿਆ ਹੈ। ਅੰਮ੍ਰਿਤਸਰ- ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਆਖਿਆ ਹੈ। ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਅੰਦਰ ਸ਼ਸਤਰਾਂ ਦੀ ਅਹਿਮ ਮਹੱਤਤਾ ਹੈ ਅਤੇ ਗੁਰੂ ਸਾਹਿਬ ਨੇ ਹਰ ਸਿੱਖ ਨੂੰ ਸ਼ਸ਼ਤਰਧਾਰੀ ਹੋਣ ਦਾ ਆਦੇਸ਼ ਕੀਤਾ ਹੈ, ਇਸ ਲਈ ਸ਼ਸਤਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਸ਼ਸ਼ਤਰਾਂ ਦੀ ਸੇਵਾ ਅਤੇ ਸਤਿਕਾਰ ਸਦੀਆਂ ਤੋਂ ਸਿੱਖ ਪ੍ਰੰਪਰਾਵਾਂ ਦਾ ਅਟੁੱਟ ਹਿੱਸਾ ਰਿਹਾ ਹੈ। ਅਜਿਹੇ ਵਿਚ ਸਿੱਖਾਂ ਦੀ ਆਸਥਾ ਨਾਲ ਜੁੜੇ ਅਸਥਾਨ ’ਤੇ ਪ੍ਰਸ਼ਾਸਨ ਵੱਲੋਂ ਸਿੱਖ ਪ੍ਰੰਪਰਾਵਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੀਤੀ ਗਈ ਕਾਰਵਾਈ ਨੇ ਸਿੱਖ ਕੌਮ ਅੰਦਰ ਵੱਡਾ ਰੋਸ ਪੈਦਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ, ਪ੍ਰੰਤੂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਖ ਧਰਮ ਦੀਆਂ ਧਾਰਮਿਕ ਭਾਵਨਾਵਾਂ, ਮਰਯਾਦਾ ਅਤੇ ਇਤਿਹਾਸਕ ਪ੍ਰੰਪਰਾਵਾਂ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕੋਈ ਵੀ ਅਜਿਹੀ ਕਾਰਵਾਈ ਨਹੀਂ ਕਰਨੀ ਚਾਹੀਦੀ, ਜੋ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੋਵੇ। ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਰਜ ਕੀਤੇ ਅਜਿਹੇ ਪਰਚੇ ਤੁਰੰਤ ਰੱਦ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਿੱਖ ਆਪਣੇ ਧਾਰਮਿਕ ਚਿੰਨ੍ਹਾਂ, ਸ਼ਸ਼ਤਰ ਪ੍ਰੰਪਰਾ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਵਿਲੱਖਣ ਪਛਾਣ ’ਤੇ ਹਮੇਸ਼ਾ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੇ ਹਨ ਅਤੇ ਸਰਕਾਰਾਂ ਨੂੰ ਵੀ ਸਿੱਖ ਪ੍ਰੰਪਰਾਵਾਂ ਦੀ ਮਾਣ-ਮਰਯਾਦਾ ਦਾ ਧਿਆਨ ਰੱਖਣਾ ਚਾਹੀਦਾ ਹੈ।

Rozana Times

LEAVE A REPLY

Please enter your comment!
Please enter your name here